ਪਵਿੱਤਰ ਗ੍ਰੰਥ ਵਿੱਚੋਂ ਅਨਮੋਲ ਬਚਨ ਪੜ੍ਹ ਕੇ ਸੁਣਾਏ
ਪਰਮ ਪਿਤਾ ਸ਼ਾਹ ਸਤਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਲੁਧਿਆਣਾ ਜਿਲ੍ਹੇ ਦੇ ਪੰਜ ਬਲਾਕਾਂ ਜਗਰਾਓ, ਰਾਏਕੋਟ, ਮੁੱਲਾਂਪੁਰ, ਸਿੱਧਵਾਂ ਤੇ ਮਾਣੂਕੇ ਦੀ ਨਾਮ ਚਰਚਾ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸਾਧ ਸੰਗਤ ਪਹੁੰਚੀ ਇਸ ਮੌਕੇ ਸਾਧ-ਸੰਗਤ ਨੇ ਸੇਵਾ ਕਾਰਜਾਂ ਦੇ ਨਾਲ ਨਾਲ ਨਾਮ ਚਰਚਾ ਦਾ ਆਨੰਦ ਮਾਣਿਆ ਨਾਮ ਚਰਚਾ ਮੌਕੇ ਕਵੀ ਰਾਜ ਵੀਰਾਂ ਵੱਲੋਂ ਸ਼ਬਦਬਾਣੀ ਕੀਤੀ ਗਈ ਅਤੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥ ਵਿੱਚੋਂ ਅਨਮੋਲ ਬਚਨ ਪੜ੍ਹ ਕੇ ਸੁਣਾਏ ਜਿੰਮੇਵਾਰਾਂ ਨੇ ਦੱਸਿਆ ਕਿ ਦਸੰਬਰ ਮਹੀਨਾ ਸਾਧ ਸੰਗਤ ਮਾਨਵਤਾ ਭਲਾਈ ਕਾਰਜ, ਸੇਵਾ ਅਤੇ ਸਿਮਰਨ ਕਰਕੇ ਮਨਾਉਂਦੀ ਹੈ ਇਸ ਮੌਕੇ ਸਾਧ ਸੰਗਤ ਲਈ ਲੰਗਰ ਭੋਜਨ ਦੀ ਵਿਵਸਥਾ ਵੀ ਕੀਤੀ ਹੋਈ ਸੀ ਇਸ ਮੌਕੇ ਵੱਖ ਵੱਖ ਬਲਾਕਾਂ ਦੇ ਜਿੰਮੇਵਾਰ ਤੇ ਸੇਵਾਦਾਰ ਹਾਜਰ ਸਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ