ਅੰਮ੍ਰਿਤਸਰ ਹਾਦਸੇ ਸਬੰਧੀ ਲਿਆ ਗਿਆ ਫੈਸਲਾ
ਚੰਡੀਗੜ੍ਹ। ਅੰਮ੍ਰਿਤਸਰ ਰੇਲ ਹਾਦਸੇ ਮਾਮਲੇ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਭਾਵੇਂ ਹੀ ਕਲੀਨ ਚਿੱਟ ਮਿਲ ਗਈ ਹੋਵੇ ਪਰ ਉਨ੍ਹਾਂ ਦੇ ਕਰੀਬੀ ਅਤੇ ਸਮਾਰੋਹ ਦੇ ਆਯੋਜਕ ਸੌਰਭ ਮਦਾਨ ਉਰਫ ਮਿੱਠੂ ਦੀ ਪਰੇਸ਼ਾਨੀ ਵਧ ਗਈ ਹੈ। ਜਾਂਚ ‘ਚ ਆਯੋਜਕ ਅਤੇ ਰੇਲਵੇ ਦੇ ਗੇਟਮੈਨ ਨੂੰ ਮੁੱਖ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟੀ ਜਾਂਚ ‘ਚ ਜਿੰਮੇਵਾਰ ਠਹਿਰਾਏ ਗਏ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਦੇ ਹੁਕਮ ‘ਤੇ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬੀ. ਪੁਰਸਾਰਥਾ ਨੇ ਇਸ ਹਾਦਸੇ ਦੀ ਮੈਜਿਸਟਰੇਟੀ ਜਾਂਚ ਕੀਤੀ ਸੀ। ਅੰਮ੍ਰਿਤਸਰ ‘ਚ ਦੁਸਹਿਰੇ ਵਾਲੇ ਦਿਨ ਹਾਦਸੇ ‘ਚ 61 ਵਿਅਕਤੀਆਂ ਦੀ ਜਾਨ ਗਈ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।