ਨਿਊਜ਼ੀਲੈਂਡ ਦੀ ਪਾਕਿਸਤਾਨ ‘ਤੇ ਇਤਿਹਾਸਕ ਜਿੱਤ

49 ਸਾਲਾਂ ਬਾਅਦ ਵਿਦੇਸ਼ੀ ਧਰਤੀ ਂਤੇ ਪਾਕਿਸਤਾਨ ਵਿਰੁੱਧ ਜਿੱਤੀ ਲੜੀ

 

ਅਬੁਧਾਬੀ, 7 ਦਸੰਬਰ

ਨਿਊਜ਼ੀਲੈਂਡ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ‘ਤੇ ਪਾਕਿਸਤਾਨ ਨੂੰ ਤੀਸਰੇ ਅਤੇ ਆਖ਼ਰੀ ਟੈਸਟ ‘ਚ 123 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ ਨਿਊਜ਼ੀਲੈਂਡ ਦੀ ਪਿਛਲੇ 49 ਸਾਲਾਂ ‘ਚ ਪਾਕਿਸਤਾਨ ਵਿਰੁੱਧ ਵਿਦੇਸ਼ੀ ਧਰਤੀ ‘ਤੇ ਇਹ ਪਹਿਲੀ ਲੜੀ ਜਿੱਤ ਹੈ ਨਿਊਜ਼ੀਲੈਂਡ ਨੇ ਪਾਕਿਸਤਾਨ ਸਾਹਮਣੇ 280 ਦੌੜਾਂ ਦਾ ਟੀਚਾ ਰੱਖਿਆ ਸੀ ਜਿਸ ਦਾ ਪਿੱਛਾ ਕਰਦਿਆਂ ਪਾਕਿਸਤਾਨੀ ਬੱਲੇਬਾਜ਼ 56.1 ਓਵਰਾਂ ‘ਚ 156 ਦੌੜਾਂ ‘ਤੇ ਢੇਰ ਹੋ ਗਏ ਟਿਮ ਸਾਊਦੀ, ਅਜਾਜ ਪਟੇਲ ਅਤੇ ਵਿਲਿਅਮ ਸਮਰਵਿਲੇ ਨੇ ਤਿੰਨ ਤਿੰਨ ਵਿਕਟਾਂ ਲਈਆਂ
ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨੀ ਟੀਮ ਆਪਣੀਆਂ ਪੰਜ ਵਿਕਟਾਂ ਸਿਰਫ਼ 55 ਦੌੜਾਂ ‘ਤੇ ਗੁਆਉਣ ਤੋਂ ਬਾਅਦ ਮੁਕਾਬਲੇ ‘ਚ ਨਹੀਂ ਪਰਤ ਸਕੀ ਬਾਬਰ ਆਜ਼ਮ ਨੇ ਇੱਕ ਤਰਫ਼ਾ ਸੰਘਰਸ਼ ਕਰਦੇ ਹੋਏ 114 ਗੇਂਦਾਂ ‘ਚ ਪੰਜ ਚੌਕਿਆਂ ਦੀ ਮੱਦਦ ਨਾਲ 51 ਅਤੇ ਕਪਤਾਨ ਸਰਫ਼ਰਾਜ਼ ਅਹਿਮਦ ਨੇ 28 ਦੌੜਾਂ ਬਣਾਈਆਂ ਪਰ ਟੀਮ ਨੂੰ ਹਾਰ ਤੋਂ ਨਾ ਬਚਾ ਸਕੇ
ਨਿਊਜ਼ੀਲੈਂਡ ਨੇ ਇਸ ਤੋਂ ਪਹਿਲਾਂ ਚਾਰ ਵਿਕਟਾਂ ‘ਤੇ 272 ਦੌੜਾਂ ਤੋਂ ਅੱਗੇ ਖੇਡਦੇ ਹੋਏ ਆਪਣੀ ਦੂਸਰੀ ਪਾਰੀ 7 ਵਿਕਟਾਂ ‘ਤੇ 353 ਦੌੜਾਂ ਬਣਾ ਕੇ ਘੋਸ਼ਿਤ ਕਰ ਦਿੱਤੀ ਕਪਤਾਨ ਕੇਨ ਵਿਲਿਅਮਸਨ ਨੇ ਦੂਸਰੀ ਪਾਰੀ ‘ਚ 139 ਅਤੇ ਹੈਨਰੀ ਨਿਕੋਲਸ ਨੇ ਨਾਬਾਦ 126 ਦੌੜਾਂ ਬਣਾਈਆਂ ਵਿਲਿਅਮਸਨ ਨੂੰ 89 ਅਤੇ 139 ਦੌੜਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੈਨ ਆਫ਼ ਦ ਮੈਚ ਪੁਰਸਕਾਰ ਮਿਲਿਆ
ਇਸ ਮੁਕਾਬਲੇ ‘ਚ ਸਭ ਤੋਂ ਤੇਜ਼ 200 ਵਿਕਟਾਂ ਪੂਰੀਆਂ ਕਰਨ ਦਾ ਵਿਸ਼ਵ ਰਿਕਾਰਡ ਬਣਾਉਣ ਵਾਲੇ ਪਾਕਿਸਤਾਨ ਦੇ ਲੈੱਗ ਸਪਿੱਨਰ ਯਾਸਿਰ ਸ਼ਾਹ ਨੂੰ ਮੈਨ ਆਫ਼ ਦ ਸੀਰੀਜ਼ ਐਲਾਨਿਆ ਗਿਆ

 

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।