ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਕੈਂਥ ਨੇ ਲਗਾਏ ਸਰਕਾਰ ‘ਤੇ ਦੋਸ਼
ਅਨੁਸੂਚਿਤ ਜਾਤੀ ਦੇ ਨੌਜਵਾਨਾ ਨੂੰ ਪਹਿਲਾਂ ਅਗਵਾ ਕਰਕੇ ਕੁੱਟਿਆ ਅਤੇ ਫਿਰ ਉਨਾਂ ‘ਤੇ ਹੀ ਕੀਤਾ ਝੂਠਾ ਮਾਮਲਾ ਦਰਜ਼
ਚੰਡੀਗੜ । ਕਾਂਗਰਸ ਸਰਕਾਰ ‘ਚ ਦਲਿਤਾਂ ‘ਤੇ ਅੱਤਿਆਚਾਰ ਹੋ ਰਹੇ ਹਨ ਪੁਲਿਸ ਪੀੜਤਾਂ ਨੂੰ ਨਿਆਂ ਦੇਣ ਦੀ ਬਜਾਇ ਉਲਟਾ ਉਹਨਾਂ ‘ਤੇ ਹੀ ਪਰਚੇ ਦਰਜ ਕਰ ਰਹੀ ਹੈ
ਇਹ ਦੋਸ਼ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਲਗਾਏ ਹਨ।
ਪਰਮਜੀਤ ਸਿੰਘ ਕੈਂਥ ਨੇ ਪੀੜਤ ਲੜਕੇ ਰਾਜਪਾਲ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਅਤਾਂਲਾ ਪਾਤੜਾਂ ਨੂੰ ਪੇਸ਼ ਕਰਦੇ ਹੋਏ ਕਿਹਾ ਕਿ ਇਸ ਲੜਕੇ ਨੂੰ ਪਿੰਡ ਦੇ ਹੀ ਜਿਮੀਂਦਾਰ ਪਰਿਵਾਰ ਨੇ ਅਗਵਾ ਕਰਦੇ ਹੋਏ ਆਪਣੇ ਘਰ ਵਿੱਚ ਬੰਦੀ ਬਣਾ ਕੇ ਰੱਖਿਆ ਅਤੇ ਉਸ ਨਾਲ ਚੰਗੀ ਮਾਰ-ਕੁਟਾਈ ਕਰਦੇ ਹੋਏ ਉਸ ਦੀ ਲੱਤ ਤੱਕ ਤੋੜ ਦਿੱਤੀ ਸੀ। ਜਿਸ ਤੋਂ ਬਾਅਦ ਰਾਜਪਾਲ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਸ਼ਿਕਾਇਤ ਪੁਲਿਸ ਵਿੱਚ ਕੀਤੀ ਅਤੇ ਖ਼ੁਦ ਪੁਲਿਸ ਨੇ ਰਾਜਪਾਲ ਨੂੰ ਬਰਾਮਦ ਕਰਦੇ ਹੋਏ ਛਡਵਾਇਆ ਸੀ। ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਅਗਵਾ ਕਰਨ ਅਤੇ ਜਾਨ ਤੋਂ ਮਾਰਨ ਦੀ ਕੋਸ਼ਸ਼ ਕਰਨ ਦਾ ਮਾਮਲਾ ਦਰਜ਼ ਕਰਨ ਦੀ ਥਾਂ ‘ਤੇ ਹੱਥੋ-ਪਾਈ ਦਾ ਮਾਮਲਾ ਦਰਜ਼ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਕਾਰਵਾਈ ਤੱਕ ਨਹੀਂ ਕੀਤੀ। ਉਨਾਂ ਦੱਸਿਆ ਕਿ ਉਲਟਾ ਪੀੜਤ ਰਾਜਪਾਲ ਦੇ ਖ਼ਿਲਾਫ਼ ਹੀ ਮਾਮਲਾ ਦਰਜ਼ ਕਰਕੇ ਸਮਝੌਤਾ ਕਰਨ ਦਾ ਦਬਾਅ ਪਾਇਆ ਜਾ ਰਿਹਾ ਹੈਂ
ਉਨਾਂ ਕਿਹਾ ਕਿ ਜੇਕਰ ਅਗਲੇ 10 ਦਿਨਾਂ ਦੇ ਅੰਦਰ ਅੰਦਰ ਪੀੜਤ ਲੜਕੇ ਰਾਜਪਾਲ ਨੂੰ ਇਨਸਾਫ਼ ਨਾ ਮਿਲਿਆ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਦਲਿਤ ਬਿਰਾਦਰੀ ਦੇ ਲੋਕਾਂ ਨਾਲ ਮਿਲ ਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਭੁੱਖ ਹੜਤਾਲ ‘ਤੇ ਬੈਠ ਜਾਣਗੇ। Justice
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।