ਦੋਵੇਂ ਸੂਬੇ ਦੀਆਂ ਸਰਕਾਰਾਂ ਨੇ ਕੋਰਟ ਤੋਂ ਆਦੇਸ਼ ‘ਚ ਸੋਧ ਦੀ ਅਪੀਲ ਕੀਤੀ ਸੀ
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਡੀਜੀਪੀ ਨੂੰ ਅਗਲੇ ਸਾਲ 31 ਜਨਵਰੀ ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ ਦੀ ਆਗਿਆ ਪ੍ਰਦਾਨ ਕਰ ਦਿੱਤੀ ਹੈ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਅੱਜ ਪੰਜਾਬ ਤੇ ਹਰਿਆਣਾ ਸਰਕਾਰਾਂ ਦੀ ਅਪੀਲ ‘ਤੇ ਵਿਚਾਰ ਕਰਦਿਆਂ ਦੋਵੇਂ ਸੂਬਿਆਂ ਦੇ ਡੀਜੀਪੀ ਨੂੰ 31 ਜਨਵਰੀ ਤੱਕ ਅਹੁਦੇ ‘ਤੇ ਰਹਿਣ ਦੀ ਆਗਿਆ ਪ੍ਰਦਾਨ ਕੀਤੀ
ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਤੇ ਹਰਿਆਣਾ ਦੇ ਡੀਜੀਪੀ ਬੀ ਐਸ ਸੰਧੂ ਆਉਂਦੀ 31 ਦਸੰਬਰ ਨੂੰ ਸੇਵਾ ਮੁਕਤ ਹੋਣ ਵਾਲੇ ਹਨ ਦੋਵੇਂ ਸੂਬਾ ਸਰਕਾਰਾਂ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਦਾ ਦਰਵਾਜਾ ਖੜਖੜਾਇਆ ਉਸ ਦੇ ਸਬੰਧਿਤ ਆਦੇਸ਼ ‘ਚ ਸੋਧ ਦੀ ਅਪੀਲ ਕੀਤੀ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।