ਖਰੀਦ ਪ੍ਰਕਿਰਿਆ ‘ਚ ਬੇਨਿਯਮੀਆਂ ਦੇ ਲਗਾਏ ਗਏ ਸਨ ਆਰੋਪ
ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਰਾਫੇਲ ਲੜਾਕੂ ਜਹਾਜ਼ ਖਰੀਦ ਪ੍ਰਕਿਰਿਆ ਦੀ ਵੈਧਤਾ ਦੀ ਜਾਂਚ ਸਬੰਧੀ ਵਿਆਖਿਆਵਾਂ ਸ਼ੁੱਕਰਵਾਰ ਨੂੰ ਰੱਦ ਕਰ ਦਿੱਤੀਆਂ। ਮੁੱਖ ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸਬੰਧਿਤ ਜਨਹਿਤ ਅਰਜੀਆਂ ਰੱਦ ਕਰਦੇ ਹੋਏ ਕਿਹਾ ਕਿ ਰਾਫੇਲ ਲੜਾਕੂ ਜਹਾਜ਼ ਦੀ ਖਰੀਦ ਦੀ ਪ੍ਰਕਿਰਿਆ ‘ਤੇ ਸ਼ੱਕ ਕਰਨ ਦਾ ਕੋਈ ਕਾਰਨ ਨਹੀਂ ਬਣਦਾ। ਰਾਫੇਲ ਸੌਦੇ ਦੀ ਸਵਤੰਤਰ ਜਾਂਚ ਨੂੰ ਲੈ ਕੇ ਕਈ ਅਰਜੀਆਂ ਦਾਇਰ ਕੀਤੀਆਂ ਗਈਆਂ ਸਨ ਜਿਹਨਾਂ ‘ਚ ਇਹਨਾਂ ਲੜਾਕੂ ਜਹਾਜਾਂ ਦੀ ਖਰੀਦ ਪ੍ਰਕਿਰਿਆ ‘ਚ ਬੇਨਿਯਮੀਆਂ ਦੇ ਆਰੋਪ ਲਗਾਏ ਗਏ ਸਨ।
ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਸ ਫੈਸਲੇ ਨਾਲ ਮੋਦੀ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਇਹ ਮਾਮਲਾ ਸਰਕਾਰ ਲਈ ਗਲੇ ਦੀ ਹੱਡੀ ਬਣਿਆ ਹੋਇਆ ਸੀ ਤੇ ਆਏ ਦਿਨ ਇਹ ਜ਼ੋਰ ਫੜਦਾ ਜਾ ਰਿਹਾ ਸੀ। ਪਰ ਸੁਪਰੀਮ ਕੋਰਟ ਵੱਲੋਂ ਰਾਫੇਲ ਡੀਲ ਦੀਆਂ ਸਾਰੀਆਂ ਪਟੀਸ਼ਨਾਂ ਰੱਦ ਕਰਨ ਨਾਲ ਕੇਂਦਰ ਸਰਕਾਰ ਨੂੰ ਸੁੱਖ ਦਾ ਸਾਹ ਆਇਆ ਹੈ। ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਇਸ ਫੈਸਲੇ ਕਿ ਰਾਫੇਲ ਸੌਦੇ ‘ਤੇ ਉਹਨਾਂ ਨੂੰ ਕੋਈ ਸ਼ੱਕ ਨਹੀਂ ਹੈ ਤੇ ਕੀਮਤਾਂ ਦੇਖਣਾ ਸਰਕਾਰ ਦਾ ਕੰਮ ਨਹੀਂ ਹੈ, ਮੋਦੀ ਸਰਕਾਰ ਲਈ ਰਾਹਤ ਦਾ ਬੁੱਲਾ ਲੈ ਕੇ ਆਇਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।