ਪਟਿਆਲਾ। (ਸੱਚ ਕਹੂੰ ਨਿਊਜ਼) ਪੈਨਸ਼ਨਰਜ਼ ਐਸੋਸੀਏਸ਼ਨ ਰਜਿ. ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਪਾਵਰਕੌਮ ਨੂੰ 4500 ਕਰੋੜ ਦੀ ਰਕਮ ਬਤੌਰ ਸਬਸਿਡੀ ਅਤੇ ਬਕਾਇਆ ਬਿੱਲਾਂ ਦੀ ਅਦਾਇਗੀ ਤੁਰੰਤ ਕਰੇ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜੱਥੇਬੰਦੀ ਦੇ ਸੂਬਾ ਪ੍ਰਧਾਨ ਅਵਿਨਾਸ਼ ਸ਼ਰਮਾ ਅਤੇ ਸਟੇਟ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਵੱਲੋਂ ਕੀਤਾ ਗਿਆ। ਇਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲ ਕਾਰਪੋਰੇਸ਼ਨ ਦਾ 3088 ਕਰੋੜ ਬਤੌਰ ਸਬਸਿਡੀ ਅਤੇ ਸਰਕਾਰ ਦੇ ਮਹਿਕਮਿਆਂ ਵੱਲ ਬਿਜਲੀ ਬਿੱਲਾਂ ਦਾ 1400 ਕਰੋੜ ਦਾ ਬਕਾਇਆ ਖੜਾ ਹੈ। ਜਿਸ ਦੀ ਅਦਾਇਗੀ ਨਹੀਂ ਕੀਤੀ ਜਾ ਰਹੀ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਇਸ ਰਾਸ਼ੀ ਦੀ ਤੁਰੰਤ ਅਦਾਇਗੀ ਕਰਵਾਏ, ਨਹੀਂ ਤਾਂ ਪਾਵਰਕੌਮ ਲਈ ਗੰਭੀਰ ਆਰਥਿਕ ਸੰਕਟ ਖੜਾ ਹੋਵੇਗਾ। ਜਿਸ ਦਾ ਮੁਲਾਜਮਾਂ ਅਤੇ ਪੈਨਸ਼ਨਰਜ਼ ‘ਤੇ ਅਸਰ ਪੈਣਾ ਸੁਭਾਵਕ ਹੈ।
ਇਸ ਮੌਕੇ ਅਵਿਨਾਸ਼ ਚੰਦਰ ਸ਼ਰਮਾ ਅਤੇ ਧਨਵੰਤ ਸਿੰਘ ਭੱਠਲ ਨੇ ਕਿਹਾ ਕਿ ਪੈਨਸ਼ਨਰਜ਼ ਦੀਆਂ ਮੰਗਾਂ ਜਿਨ੍ਹਾਂ ਵਿੱਚ ਬਿਜਲੀ ਕਨਸ਼ੈਸ਼ਨ, ਕੈਸ਼ ਲੈਸ ਸਕੀਮ ਮੁੜ ਚਾਲੂ ਕਰਨਾ, ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ 22 ਮਹੀਨੇ ਦਾ ਬਕਾਇਆ ਆਦਿ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਪੰਜਾਬ ਦੇ ਸਮੁੱਚੇ ਪੈਨਸ਼ਨਰਜ਼ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸੰਤੋਖ ਸਿੰਘ ਬੋਪਾਰਾਏ, ਮਹਿੰਦਰ ਸਿੰਘ ਮਲਹੋਤਰਾ, ਪ੍ਰਿਤਪਾਲ ਸਿੰਘ, ਅਜੀਤ ਸਿੰਘ, ਅਮਰਿੰਦਰ ਸਿੰਘ, ਪਵਨ ਕੁਮਾਰ ਗੋਇਲ, ਬਸੀਰ ਸਹਾਏ ਅਤੇ ਗੱਜਣ ਸਿੰਘ ਆਦਿ ਵੀ ਹਾਜ਼ਰ ਸਨ। Punjab
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।