ਮੁਕਾਬਲੇ ‘ਚ 6 ਅੱਤਵਾਦੀ ਮਰੇ
ਸ੍ਰੀਨਗਰ। ਜੰਮੂ-ਕਸ਼ਮੀਰ ‘ਚ ਪੁਲਵਾਮਾ ਜਿਲੇ ਦੇ ਤਰਾਲ ‘ਚ ਸ਼ਨਿੱਚਰਵਾਰ ਨੂੰ ਸੁਰੱਖਿਆਬਲਾਂ ਦੇ ਘੇਰਾਬੰਦੀ ਅਤੇ ਤਲਾਸ਼ ਅਭਿਆਨ ਦੇ ਦੌਰਾਨ ਅੱਤਵਾਦੀਆਂ ਦੇ ਨਾਲ ਹੋਈ ਭਿਆਨਕ ਮੁਕਾਬਲੇ ‘ਚ ਛੇ ਅੱਤਵਾਦੀ ਮਾਰੇ ਗਏ। ਜਾਣਕਾਰੀ ਮੁਤਾਬਕ ਅੱਤਵਾਦੀ ਗੁਵਾਤੁਲ-ਅੰਸਾਰ ਸੰਗਠਨ ਦੇ ਸਨ। ਅੰਤਿਮ ਰਿਪੋਰਟ ਮਿਲਨੇ ਤੱਕ ਸੁਰੱਖਿਆਬਲਾਂ ਦਾ ਅਭਿਆਨ ਜਾਰੀ ਹੈ। ਅੱਤਵਾਦੀਆਂ ਦੀ ਖੂਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲਜ਼, ਰਾਜ ਪੁਲਿਸ ਦੇ ਵਿਸੇਸ਼ ਅਭਿਆਨ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਨੇ ਪੁਲਵਾਮਾ ਜਿਲੇ ‘ਚ ਤਰਾਲ ਦੇ ਆਰਮਪੋਰਾ ਇਲਾਕੇ ‘ਚ ਸ਼ਨਿਵਾਰ ਦੀ ਸਵੇਰੇ ਤਲਾਸ਼ ਅਭਿਆਨ ਸ਼ੁਰੂ ਕੀਤਾ ਗਿਆ। ਸੁਰੱਖਿਆਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਦੇ ਜਵਾਨ ਵਿਸੇਸ਼ ਖੇਤਰ ਵੱਲ ਵੱਧ ਰਹੇ ਸਨ ਤਾਂ ਉਥੇ ਛਿੱਪੇ ਹੋਏ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀਬਾਰੀ ਸ਼ੁਰੂ ਕੀ ਦਿੱਤੀ। ਸੁਰੱਖਿਆਬਲਾਂ ਨੇ ਵੀ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦੀ ਗੋਲੀਬਾਰੀ ਦਾ ਮੁੰਹਤੋੜ ਜਵਾਬ ਦਿੱਤਾ। ਸੁਰੱਖਿਆਂ ਬਲਾਂ ਵੱਲੋਂ ਕੀਤੀ ਜਵਾਬੀ ਕਾਰਵਾਈ ‘ਚ ਛੇ ਅੱਤਵਾਦੀ ਮਾਰੇ ਗਏ ਇਹ ਸਾਰੇ ਅੱਤਵਾਦੀ ਸੰਗਠਨ ਗਜਵਾਤੁਲ-ਅੰਸਾਰ ਦੇ ਦੱਸੇ ਜਾ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।