ਤੇਜ਼ ਰਫਤਾਰ ਟਰੱਕ ਦੀ ਲਪੇਟ ‘ਚ ਆਏ ਮੋਟਰਸਾਈਕਲ ਸਵਾਰ ਨੌਜਵਾਨ
ਸਿਧਾਰਥਨਗਰ, ਏਜੰਸੀ। ਉਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ‘ਚ ਬੁੱਧਵਾਰ ਰਾਤ ਤੇਜ ਰਫ਼ਤਾਰ ਟਰੱਕ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਮੁੱਖ ਦਫ਼ਤਰ ਤੋਂ ਮਜ਼ਦੂਰੀ ਕਰਕੇ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਜਾ ਰਹੇ ਸਨ ਕਿ ਆਨੰਦਨਗਰ ਬਲਰਾਮਪੁਰ ਰਾਸ਼ਟਰੀ ਰਾਜਮਾਰਗ ‘ਤੇ ਚਿਲਹਿਆ ਇਲਾਕੇ ਦੇ ਗੌਰਾ ਬਜ਼ਾਰ ਕੋਲ ਤੇਜ ਰਫ਼ਤਾਰ ਟਰੱਕ ਨੇ ਉਹਨਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਸ਼ਨਾਖ਼ਤ ਜੈਤਪੁਰ ਨਿਵਾਸੀ ਸੁਰਿੰਦਰ, ਰਾਮ ਅਵਤਾਰ ਅਤੇ ਸ਼ਿਆਮ ਪਾਲ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਡਰਾਇਵਰ ਟਰੱਕ ਲੈ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਉਕਤ ਟਰੱਕ ਡਰਾਇਵਰ ਦੀ ਭਾਲ ਕੀਤੀ ਜਾ ਰਹੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ