ਆਪ ਦੀ ਹਾਲਤ ਹੋਈ ਹੋਰ ਪਤਲੀ, ਫੂਲਕਾ ਬਣਾਉਣਗੇ ਵੱਖਰਾ ਸੰਗਠਨ
ਨਵੀਂ ਦਿੱਲੀ, ਆਮ ਆਦਮੀ ਪਾਰਟੀ ਦੇ ਆਗੂ ਅਤੇ ਪੰਜਾਬ ਤੋਂ ਵਿਧਾਇਕ ਐਚ. ਐਸ. ਫੂਲਕਾ ਨੇ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਆਪਣਾ ਵੱਖਰਾ ਗੈਰ ਸਿਆਸੀ ਸੰਗਠਨ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੰਨਾ ਹਜ਼ਾਰਾ ਵਰਗਾ ਅੰਦੋਲਨ ਦੁਬਾਰਾ ਸ਼ੁਰੂ ਕਰਨਗੇ ਅਤੇ ਪੰਜਾਬ ‘ਚ ਨਸ਼ਾ ਮੁਕਤੀ ਦੀ ਮੁਹਿੰਮ ਚਲਾਉਣਗੇ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਸਿਆਸੀ ਪਾਰਟੀ ਦੇ ਕਬਜ਼ੇ ਤੋਂ ਅਜ਼ਾਦ ਕਰਨ ਲਈ ਵੀ ਯਤਨ ਕਰਨਗੇ ਭਾਵੇਂ ਫੂਲਕਾ ਨੇ ਆਮ ਆਦਮੀ ਪਾਰਟੀ ਦੀ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ ਪਰ ਉਨ੍ਹਾਂ ਦੀਆਂ ਗੱਲਾਂ ਤੋਂ ਇਹ ਸਾਫ਼ ਨਜ਼ਰ ਆ ਰਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਸੰਤੁਸ਼ਟ ਨਹੀਂ ਹਨ
ਓਧਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਨੇ ਕਿਹਾ ਕਿ ਸ. ਫੂਲਕਾ ਰਾਜਨੀਤੀ ਨਹੀਂ ਕਰਨਾ ਚਾਹੁੰਦੇ ਇਸ ਲਈ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ ਸਰਗਰਮ ਸਿਆਸਤ ਤੋਂ ਪਾਸੇ ਹੋਣ ਨਾਲ ਫੂਲਕਾ ਦਾ ਅਸਤੀਫ਼ਾ ਪਾਰਟੀ ਲਈ ਝਟਕਾ ਮੰਨਿਆ ਜਾ ਰਿਹਾ ਹੈ