ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਡਾਇਰੈਕਟਰ ਜਨਰਨ ਆਫ ਪੁਲਸ (ਡੀ.ਜੀ.ਪੀ.) ਦੀ ਚੋਣ ਅਤੇ ਉਨ੍ਹਾਂ ਦੀ ਨਿਯੁਕਤੀ ਦੇ ਸਬੰਧ ਵਿਚ ਬਦਲਾਅ ਦੀ ਮੰਗ ਕਰਨ ਵਾਲੀ 5 ਸੂਬਿਆਂ ਦੀ ਸਰਕਾਰ ਦੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ, ਕੇਰਲ, ਪੱਛਮੀ ਬੰਗਾਲ, ਹਰਿਆਣਾ ਅਤੇ ਬਿਹਾਰ ਸਰਕਾਰ ਵੱਲੋਂ ਡੀ.ਜੀ.ਪੀ ਦੀ ਚੋਣ ਅਤੇ ਨਿਯੁਕਤੀ ਦੇ ਸਬੰਧ ਵਿਚ ਸਥਾਨਕ ਕਾਨੂੰਨਾ ਨੂੰ ਅਮਲ ‘ਚ ਲਿਆਉਣ ਦੀ ਮੰਗ ਕਰਨ ਵਾਲੀ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਸੀ।
ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਡੀ.ਜੀ.ਪੀ ਦੀਆਂ ਨਿਯੁਕਤੀਆਂ ਦੇ ਸਬੰਧ ‘ਚ ਨਿਰਦੇਸ਼ ਪੁਲਸ ਅਧਿਕਾਰੀਆਂ ਨੂੰ ਸਿਆਸਬੀ ਦਖਲ ਅੰਦਾਰੀ ਤੋਂ ਬਚਾਉਣ ਲਈ ਜਨਹਿੱਤ ‘ਚ ਜਾਰੀ ਕੀਤੇ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ