ਸੀਬੀਆਈ ਅਦਾਲਤ ਦੇ ਫੈਸਲੇ ਨੂੰ ਦੇਵਾਂਗੇ ਚੁਣੌਤੀ

Challenge to give CBI court verdict

ਕਾਨੂੰਨੀ ਮਾਹਿਰਾਂ ਦਾ ਮੰਨਣਾ ਹੈ ਕਿ ਹਾਈਕੋਰਟ ‘ਚ ਸੁਣਵਾਈ ਦੌਰਾਨ ਪੂਜਨੀਕ ਗੁਰੂ ਜੀ ਬਿਲਕੁਲ ਨਿਰਦੋਸ਼ ਸਾਬਤ ਹੋਣਗੇ

ਚੰਡੀਗੜ੍ਹ (ਸੱਚ ਕਹੂੰ ਨਿਊਜ਼) ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਅੱਜ ਛਤਰਪਤੀ ਕਤਲ ਮਾਮਲੇ ‘ਚ ਪੂਜਨੀਕ ਗੁਰੂ ਜੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਸਾਧ-ਸੰਗਤ ਨਿਰਾਸ਼ ਨਜ਼ਰ ਆਈ ਉੱਕੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਪੂਜਨੀਕ ਗੁਰੂ ਜੀ ਦੇ ਪ੍ਰਤੀ ਦ੍ਰਿੜ੍ਹ ਆਸਥਾ ਤੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਫੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦੇਵਾਂਗੇ ਤੇ ਉਨ੍ਹਾਂ ਪੂਰਾ ਵਿਸ਼ਵਾਸ ਹੈ ਕਿ ਨਿਆਂ ਮਿਲੇਗਾ ਇਸ ਤੋਂ ਪਹਿਲਾਂ 28 ਅਗਸਤ 2017 ਨੂੰ ਵੀ ਇਸੇ ਅਦਾਲਤ ਨੇ ਪੂਜਨੀਕ ਗੁਰੂ ਜੀ ਨੂੰ ਹੋਰ ਮਾਮਲੇ ‘ਚ ਸਜ਼ਾ ਸੁਣਾਈ ਸੀ, ਜਿਸ ਦੇ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਪੀਲ ਵਿਚਾਰਅਧੀਨ ਹੈ ਛਤਰਪਤੀ ਮਾਮਲੇ ‘ਚ ਵੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਫੈਸਲੇ ਨੂੰ ਸੀਨੀਅਰ ਵਕੀਲਾਂ ਵੱਲੋਂ ਚੁਣੌਤੀ ਦਿੱਤੀ ਜਾਵੇਗੀ

shobha

ਕਾਨੂੰਨੀ ਮਾਹਿਰਾਂ ਦਾ ਇਹ ਵੀ ਮੰਨਣਾ ਹੈ ਕਿ ਪਹਿਲਾਂ ਵਾਂਗ ਇਸ ਮਾਮਲੇ ‘ਚ ਵੀ ਪੂਜਨੀਕ ਗੁਰੂ ਜੀ ‘ਤੇ ਲਾਏ ਗਏ ਦੋਸ਼ਾਂ  ਸਬੰਧੀ ਸਬੂਤਾਂ ਤੇ ਗਵਾਹਾਂ ਦੇ ਸਬੰਧ ‘ਚ ਕਾਫ਼ੀ ਝੋਲ ਹੈ, ਹਾਈਕੋਰਟ ‘ਚ ਸੁਣਵਾਈ ਦੌਰਾਨ ਪੂਜਨੀਕ ਗੁਰੂ ਜੀ ਨਿਰਦੋਸ਼ ਸਾਬਤ ਹੋਣਗੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ‘ਚ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਤਿੰਨ ਹੋਰਨਾਂ ਨੂੰ ਵੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਤੇ 50-50 ਹਜ਼ਾਰ ਦੇ ਜ਼ੁਰਮਾਨੇ ਦੀ ਸਜ਼ਾ ਸੁਣਾਈ
ਜ਼ਿਕਰਯੋਗ ਹੈ ਕਿ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਜੱਜ ਜਗਦੀਪ ਸਿੰਘ ਨੇ ਬੀਤੀ 11 ਜਨਵਰੀ ਨੂੰ ਉਕਤ ਮਾਮਲੇ ‘ਚ ਨਿਰਮਲ, ਕੁਲਦੀਪ ਤੇ ਕ੍ਰਿਸ਼ਨ ਲਾਲ ਦੇ ਨਾਲ ਹੀ ਪੂਜਨੀਕ ਗੁਰੂ ਜੀ ਨੂੰ ਦੋਸ਼ੀ ਠਹਿਰਾਇਆ ਸੀ ਤੇ ਵੀਰਵਾਰ ਨੂੰ ਅਦਾਲਤ ਨੇ ਦੋਵਾਂ ਪੱਖਾਂ ਦੀ ਸੁਣਵਾਈ ਤੋਂ ਬਾਅਦ ਸਜ਼ਾ ਦਾ ਐਲਾਨ ਕੀਤਾ ਇਸ ਦੌਰਾਨ ਪੂਜਨੀਕ ਗੁਰੂ ਜੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਰਾਹੀਂ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ