ਠੀਕਰੀਵਾਲਾ ਦਾ ਵਿਕਾਸ ਕਾਂਗਰਸ ਸਰਕਾਰ ਸਮੇਂ ਹੀ ਹੋਇਆ: ਢਿੱਲੋਂ
ਬਰਨਾਲਾ | ਪਰਜ਼ਾ ਮੰਡਲ ਲਹਿਰ ਦੇ ਮੋਢੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 85ਵੀਂ ਬਰਸੀ ‘ਚ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਨਾ ਸਿਰਫ ਠੀਕਰੀਵਾਲਾ ਨੂੰ ਸ਼ਰਧਾਂਜਲੀਆਂ ਦਿੱਤੀਆਂ, ਸਗੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੇ ਸਹਿਯੋਗ ਸਦਕਾ ਪਹਿਲਾਂ ਤੇ ਹੁਣ ਪਿੰਡ ਦਾ ਸਮੁੱਚਾ ਵਿਕਾਸ ਕਰਨ ਦਾ ਦਾਅਵਾ ਵੀ ਕੀਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਢਿੱਲੋਂ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਆਪਣੀਆਂ ਜਾਨਾਂ ਵਾਰ ਕੇ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਰਿਣ ਉਤਾਰਿਆ ਨਹੀਂ ਜਾ ਸਕਦਾ, ਸ਼ਹੀਦਾਂ ਦੇ ਪਾਏ ਪੂਰਨਿਆਂ ‘ਤੇ ਚੱਲ ਕੇ ਹੀ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਠੀਕਰੀਵਾਲਾ ਦਾ ਵੱਡੇ ਪੱਧਰ ‘ਤੇ ਵਿਕਾਸ ਹੋਇਆ ਹੈ ਆਉਣ ਵਾਲੇ ਸਮੇਂ ਅੰਦਰ ਵੀ ਸਮੁੱਚੇ ਵਿਕਾਸ ਲਈ ਬਚਨਬੱਧ ਹਾਂ ਉਨ੍ਹਾਂ ਇਸ ਸਮੇਂ ਵਿਕਾਸ ਦੀਆਂ ਗੱਲਾਂ ਕਰਕੇ ਹੀ ਸੱਤਾ ‘ਤੇ ਕਾਬਜ਼ ਹੋ ਕੇ ਆਪਣਾ ਮਨੋਰਥ ਪੂਰਾ ਕਰਨ ਵਾਲੀਆਂ ਪਾਰਟੀਆਂ ਨੂੰ ਮੂੰਹ ਨਾ ਲਗਾਉਣ ਦੀ ਗੱਲ ਵੀ ਆਖੀ ਇਸ ਸਮੇਂ ਸਰਪੰਚ ਕਿਰਨਜੀਤ ਸਿੰਘ ਦੀ ਅਗਵਾਈ ਹੇਠ ਦਿੱਤੇ ਮੰਗ ਪੱਤਰ ਸਬੰਧੀ ਸ੍ਰੀ ਢਿੱਲੋਂ ਨੇ ਕਿਹਾ ਕਿ ਪੱਤਰ ਵਿਚਲੀਆਂ ਮੰਗਾਂ ਸਭ ਪੂਰੀਆਂ ਕਰਨ ਦੇ ਨਾਲ ਨਾਲ ਹਰ ਤਰ੍ਹਾਂ ਦੇ ਵਿਕਾਸ ਦੀਆਂ ਰੜਕਾਂ ਕੱਢ ਦਿੱਤੀਆਂ ਜਾਣਗੀਆਂ ਇਸ ਸਮੇਂ ਪਿੰਡ ਦੇ ਹੋਏ ਵਿਕਾਸ ਸਬੰਧੀ ਡੀਪੀ ਨਿਰੰਜਣ ਸਿੰਘ ਵੱਲੋਂ ਧੰਨਵਾਦੀ ਪੱਤਰ ਵੀ ਪੜ੍ਹਿਆ ਗਿਆ ਇਸ ਸਮੇਂ ਸਾਬਕਾ ਵਿਧਾਇਕ ਹਰਚੰਦ ਕੌਰ ਘਨੌਰੀ ਤੇ ਸੀਨੀਅਰ ਆਗੂ ਸੁਰਿੰਦਰ ਕੌਰ ਵਾਲੀਆ ਨੇ ਵੀ ਕਾਂਗਰਸ ਸਰਕਾਰ ਦੇ ਸੋਹਲੇ ਗਾਏ ਇਸ ਮੌਕੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਰੂਪੀ ਕੌਰ, ਐੱਸਐੱਸਪੀ ਹਰਜੀਤ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ, ਹੈਪੀ ਢਿੱਲੋਂ ਪੀਏ ਕੇਵਲ ਸਿੰਘ ਢਿੱਲੋਂ, ਸਰਪੰਚ ਕਿਰਨਜੀਤ ਸਿੰਘ ਹੈਪੀ, ਬੀਬੀ ਸਰਬਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਰਾਜਿੰਦਰ ਰਾਜੂ ਠੀਕਰੀਵਾਲਾ ਆਦਿ ਤੋਂ ਇਲਾਵਾ ਕਾਂਗਰਸੀ ਆਗੂ ਤੇ ਇਲਾਕੇ ਦੇ ਲੋਕ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।