ਨਵੀਂ ਦਿੱਲੀ | ਵਿੱਤੀ ਮੰਤਰੀ ਪੀਊਸ਼ ਗੋਇਲ ਲੋਕਸਭਾ ‘ਚ 2019-20 ਲਈ ਅੰਤਰਿਮ ਬਜਟ ਪੇਸ਼ ਕਰ ਰਹੇ ਸਨ। ਉਨ੍ਹਾਂ ਨੇ ਮਿਡਿਲ ਕਲਾਸ ਨੂੰ ਰਾਹਤ ਦਿੰਦੇ ਹੋਏ ਐਲਾਨ ਕੀਤਾ ਹੈ, ਟੈਕਸ ਛੋਟ ਦੀ ਸੀਮਾ ਵਧਾ ਕੇ 5 ਲੱਖ ਕਰ ਦਿੱਤੀ ਹੈ, ਇਸ ਐਲਾਨ ਦੇ ਨਾਲ ਹੀ ਸੰਸਦ ‘ਚ ਖੁਸ਼ੀ ਦੀ ਲਹਿਰ ਦੌੜ ਗਈ ਜਿਸ ਨੂੰ ਲੈ ਮੋਦੀ-ਮੋਦੀ ਦੇ ਨਾਅਰੇ ਲੱਗੇ। ਪੀਊਸ਼ ਗੋਇਲ ਨੇ ਕਿਹਾ ਕਿ 5 ਲੱਖ ਰੁਪਏ ਤੱਕ ਸਾਲਾਨਾ ਕਮਾਉਣ ਵਾਲਿਆਂ ਨੂੰ ਟੈਕਸ ਨਹੀਂ ਭਰਨਾ ਹੋਵੇਗਾ। ਉੱਧਰ ਵਿੱਤ ਮੰਤਰੀ ਨੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਸਿਹਤ ਸੇਵਾ ਪ੍ਰੋਗਰਾਮ ‘ਆਯੁਸ਼ਮਾਨ ਭਾਰਤ ਯੋਜਨਾ’ ਦੇ ਤਹਿਤ ਹੁਣ ਤੱਕ 10 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਗਰੀਬਾਂ ਨੂੰ ਕਿਫਾਇਤੀ ਸਿਹਤ ਸੇਵਾ ਮੁਹੱਈਆ ਕਰਵਾਉਣ ਲਈ ਨਰਿੰਦਰ ਮੋਦੀ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਨੂੰ ਰੇਖਾਂਕਿਤ ਕਰਦੇ ਹੋਏ ਕਿਹਾ ਕਿ ਦੇਸ਼ ‘ਚ 21 ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਐਮਸ) ਸਥਾਪਿਤ ਕੀਤੇ ਗਏ ਹਨ ਜਾਂ ਕੰਮ ਕਰ ਰਹੇ ਹਨ, ਜਿਨ੍ਹਾਂ ‘ਚੋਂ 14 ਸੰਸਥਾਨਾਂ ਨੂੰ 2014 ਦੇ ਬਾਅਦ ਮਨਜ਼ੂਰੀ ਦਿੱਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।