ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਮੇਘਾਲਿਆ ਦੇ ਸ਼ਿਲਾਂਗ ਜਾਂਚ ਬਿਊਰੋ ਦਫ਼ਤਰ ਪਹੁੰਚਣ ਦੇ ਦਿੱਤੇ ਆਦੇਸ਼
ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਅੱਜ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਾਰਦਾ ਚਿਟਫੰਡ ਘਪਲੇ ਨਾਲ ਸਬੰਧਿਤ ਮਾਮਲੇ ਦੀ ਜਾਂਚ ‘ਚ ਸੀਬੀਆਈ ਦੇ ਨਾਲ ਪੂਰੀ ਇਮਾਨਦਾਰੀ ਨਾਲ ਸਹਿਯੋਗ ਕਰਨ ਤੇ ਉਸ ਲਈ ਮੁਹੱਈਆ ਰਹਿਣ
ਸੁਪਰੀਮ ਕੋਰਟ ਨੇ ਕਿਹਾ ਕਿ ਰਾਜੀਵ ਕੁਮਾਰ ਮੇਘਾਲਿਆ ਦੇ ਸ਼ਿਲਾਂਗ ਸਥਿਤ ਜਾਂਚ ਬਿਊਰੋ ਦੇ ਦਫ਼ਤਰ ‘ਚ ਜਾਂਚ ਲਈ ਹਾਜ਼ਰ ਹੋਣ ਹੋਣ ਅਦਾਲਤ ਨੇ ਕਿਹਾ ਕਿ ਜਾਂਚ ਦੌਰਾਨ ਕੋਲਕਾਤਾ ਪੁਲਿਸ ਕਮਿਸ਼ਨਰ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਨਾ ਹੀ ਉਨ੍ਹਾਂ ਪ੍ਰਤੀ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਇਸ ਦੇ ਨਾਲ ਹੀ ਜਾਂਚ ਬਿਊਰੋ ਦੇ ਦੋਸ਼ਾਂ ਸਬੰਧੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ ਕੀਤਾ ਬੈਂਚ ਨੇ ਉਨ੍ਹਾਂ ਨੂੰ 20 ਫਰਵਰੀ ਤੋਂ ਪਹਿਲਾਂ ਆਪਣਾ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।