ਮਾਰ ਕੇ ਖੇਤਾਂ ‘ਚ ਸੁੱਟੀ ਲਾਸ਼
ਮੋਗਾ: ਇੰਗਲੈਂਡ ਤੋਂ ਆਏ ਕਬੱਡੀ ਖਿਡਾਰੀ ਦਾ ਬੀਤੀ ਰਾਤ ਅਣਪਛਾਤਿਆਂ ਨੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (50) ਵਾਸੀ ਘਲਕਲਾਂ ਵਜੋਂ ਹੋਈ ਹੈ। ਕਤਲ ਤੋਂ ਬਾਅਦ ਖਿਡਾਰੀ ਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ। ਪੁਲਿਸ ਦਾ ਦਾਅਵਾ ਹੈ ਕਿ ਖਿਡਾਰੀ ਨੂੰ ਗਲਾ ਘੁੱਟ ਕੇ ਮਾਰਿਆ ਗਿਆ ਹੈ। ਪੁਲਿਸ ਨੇ ਕਤਲ ਦਾ ਕੇਸ ਦਰਜ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਧਰ ਤਰਸੇਮ ਸਿੰਘ ਦੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਮ੍ਰਿਤਕ 20 ਸਾਲ ਤੋਂ ਆਪਣੀ ਪਤਨੀ ਨਾਲ ਇੰਗਲੈਂਡ ਵਿੱਚ ਰਿਹਾ ਸੀ ਅਤੇ ਤਿੰਨ ਮਹੀਨੇ ਹੀ ਪਹਿਲਾਂ ਇੰਗਲੈਂਡ ਤੋਂ ਡਿਪੋਰਟ ਹੋ ਕੇ ਭਾਰਤ ਆਇਆ ਸੀ। ਉਨ੍ਹਾਂ ਦੱਸਿਆ ਕਿ ਉਹ ਕਬੱਡੀ ਦਾ ਬਹੁਤ ਵਧੀਆ ਖਿਡਾਰੀ ਸੀ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਿੰਘਾਵਾਲਾ ਪਿੰਡ ਤੋਂ ਸੇਮ ਨਾਲੇ ਕੋਲ ਇੱਕ ਖੇਤ ਵਿੱਚ ਪਈ ਲਾਸ਼ ਬਾਰੇ ਸੂਚਨਾ ਮਿਲੀ ਸੀ। ਇਸ ਪਿੱਛੋਂ ਪੁਲਿਸ ਪਾਰਟੀ ਨੇ ਤੁਰੰਤ ਮੌਕੇ ਉੱਤੇ ਜਾ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।