ਵਿਧਾਇਕਾਂ ਵੱਲੋਂ ਹਰੇਕ ਸਾਲ ਜਨਵਰੀ ਵਿੱਚ ਆਪਣੀ ਅਚੱਲ ਜਾਇਦਾਦ ਦਾ ਐਲਾਨ ਕਰਨ ਨੂੰ ਲਾਜ਼ਮੀ ਬਣਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ
ਚੰਡੀਗੜ੍ਹ,(ਅਸ਼ਵਨੀ ਚਾਵਲਾ) | ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ‘ਦਿ ਪੰਜਾਬ ਵਨ-ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ ਵਾਇਓਲੈਸ਼ਨ ਆਫ ਦਿ ਬਿਲਡਿੰਗ ਬਿੱਲ-2019’ ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਵੱਲੋਂ 30 ਜੂਨ, 2018 ਤੱਕ ਮਿਊਂਸਪਲ ਖੇਤਰਾਂ ਵਿੱਚ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਕੇ ਬਣੀਆਂ ਸਾਰੀਆਂ ਇਮਾਰਤਾਂ ਬਾਰੇ 2 ਜਨਵਰੀ, 2019 ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਬਿੱਲ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਦਾ ਉਦੇਸ਼ ਪਾਰਕਿੰਗ, ਅੱਗ ਅਤੇ ਸੁਰੱਖਿਆ ਮਾਪਦੰਡਾਂ ਨਾਲ ਪਿਛਲੇ ਸਾਲਾਂ ਦੌਰਾਨ ਬਣੀਆਂ ਗੈਰ-ਅਧਿਕਾਰਤ ਇਮਾਰਤਾਂ, ਜਿਨ੍ਹਾਂ ਨੂੰ ਇਸ ਵੇਲੇ ਢਾਹੁਣਾ ਸੰਭਵ ਨਹੀਂ ਹੈ, ਨੂੰ ਯਕੀਨੀ ਬਣਾਉਣਾ ਹੈ।
ਇਹ ਫੈਸਲਾ ਇਮਾਰਤਾਂ ਦੇ ਢਾਂਚੇ ਦੀ ਸੁਰੱਖਿਆ ਅਤੇ ਅੱਗ ਤੋਂ ਬਚਾਅ ਸਬੰਧੀ ਮਾਪਦੰਡਾਂ ਨਾਲ ਸਮਝੌਤਾ ਕੀਤੇ ਬਿਨਾਂ ਗ਼ੈਰ-ਅਧਿਕਾਰਿਤ ਉਸਾਰੀਆਂ ਦੇ ਮਾਮਲੇ ਵਿੱਚ ਨਿਯਮਤ ਨਾ ਕਰਨ ਯੋਗ ਇਮਾਰਤੀ ਉਲੰਘਣਾਵਾਂ ਲਈ ਯਕਮੁਸ਼ਤ ਨਿਪਟਾਰੇ ਲਈ ਮੌਕਾ ਮੁਹੱਈਆ ਕਰਵਾਉਣਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।