ਚੰਡੀਗੜ੍ਹ : 13 ਤੋਂ ਲੈ ਕੇ 15 ਫਰਵਰੀ ਤੱਕ ਸੂਬੇ ਦੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ। ਇਸ ਤੋਂ ਬਾਅਦ 16 ਨੂੰ ਸ਼ਨਿੱਚਰਵਾਰ ਅਤੇ 17 ਨੂੰ ਐਤਵਾਰ ਦੀ ਛੁੱਟੀ ਆ ਰਹੀ ਹੈ, ਜਿਸ ਕਾਰਨ ਸਾਰੇ ਸਰਕਾਰੀ ਕੰਮ ਅੱਜ ਤੋਂ ਬਾਅਦ ਸੋਮਵਾਰ ਨੂੰ ਹੀ ਹੋਣਗੇ। ਜ਼ਿਕਰਯੋਗ ਹੈ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ‘ਤੇ ਜਾ ਰਹੇ ਹਨ। ਕਰਮਚਾਰੀ ਪੰਜਾਬ ਸਰਕਾਰ ਤੋਂ ਨਾਰਾਜ਼ ਹਨ, ਕਿਉਂਕਿ ਕਾਂਗਰਸ ਨੇ ਚੋਣ ਮੈਨੀਫੈਸਟੋ ‘ਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਕਰਮਚਾਰੀਆਂ ਦੀਆਂ ਮੰਗਾਂ 22 ਮਹੀਨਿਆਂ ਦਾ ਡੀ. ਏ. ਕਿਸ਼ਤ ਭਰਨਾ, 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ, ਪੁਰਾਣੀ ਪੈਨਸ਼ਨ ਸਕੀਮ ਪੂਰੀ ਕਰਨਾ ਅਤੇ ਹੋਰ ਵਧੇਰੇ ਮੰਗਾਂ ਸ਼ਾਮਲ ਹਨ, ਜਿਸ ਕਾਰਨ ਉਹ ਹੜਤਾਲ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।