ਚੰਡੀਗੜ੍ਹ : ਮੰਗਲਵਾਰ ਨੂੰ ਪੰਜਾਬ ਦਾ ਬਜਟ ਸੈਸ਼ਨ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਤਾਂ ਅਕਾਲੀ-ਭਾਜਪਾ ਨੇ ਰੌਲਾ-ਰੱਪਾ ਪਾਉਂਦੇ ਹੋਏ ਉਨ੍ਹਾਂ ਦੇ ਭਾਸ਼ਣ ਦੌਰਾਨ ਹੀ ਸਦਨ ‘ਚੋਂ ਵਾਕਆਊਟ ਕਰ ਦਿੱਤਾ। ਅਕਾਲੀਆਂ ਦੀ ਇਸ ਹਰਕਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਬਦਤਮੀਜ਼ੀ’ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਰਾਜਪਾਲ ਹੋਣ ਦੇ ਨਾਤੇ ਅਕਾਲੀਆਂ ਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਸੀ, ਨਾ ਕਿ ਰੌਲਾ ਪਾ ਕੇ ਵਾਕਆਊਟ ਕਰਨਾ ਚਾਹੀਦਾ ਸੀ। ਕੈਪਟਨ ਕੋਲੋਂ ਅਕਾਲੀਆਂ ਦੇ ਧਰਨੇ ‘ਤੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਸਿਰਫ ਡਰਾਮਾ ਕਰਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਮੰਗਲਵਾਰ ਨੂੰ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਅਤੇ ਬਜਟ ਸੈਸ਼ਨ ਦੇ ਪਹਿਲੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਰਹੇ। ਪਹਿਲੇ ਦਿਨ ਵਿਧਾਨ ਸਭਾ ‘ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਜਿਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਬੁੱਧਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।