ਨਵੀਂ ਦਿੱਲੀ। ਰਾਫੇਲ ਡੀਲ ਸਬੰਧੀ ਨਰਿੰਦਰ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਰਾਜ ਸਭਾ ‘ਚ ਕੈਗ ਦੀ ਰਿਪੋਰਟ ਪੇਸ਼ ਕੀਤੀ। ਕੈਗ ਰਿਪੋਰਟ ਨੂੰ ਕੇਂਦਰੀ ਮੰਤਰੀ ਪੀ. ਰਾਧਾਕ੍ਰਿਸ਼ਨ ਨੇ ਸਦਨ ‘ਚ ਰੱਖਿਆ। ਰਿਪੋਰਟ ਅਨੁਸਾਰ ਮੋਦੀ ਸਰਕਾਰ ਨੇ ਜੋ ਰਾਫੇਲ ਡੀਲ ਕੀਤੀ ਹੈ, ਉਹ ਯੂ.ਪੀ.ਏ. ਸਰਕਾਰ ਤੋਂ 2.86 ਫੀਸਦੀ ਸਸਤੀ ਹੈ, ਹਾਲਾਂਕਿ ਮੋਦੀ ਸਰਕਾਰ ਨੇ ਉਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ ਹੈ, ਜਿਸ ਦੇ ਅਧੀਨ ਕਿਹਾ ਜਾ ਰਿਹਾ ਸੀ ਕਿ ਯੂ.ਪੀ.ਏ. ਸਰਕਾਰ ਤੋਂ 9 ਫੀਸਦੀ ਸਸਤੀ ਹੈ। ਕੈਗ ਦੀ ਰਿਪੋਰਟ ਤੋਂ ਬਾਅਦ ਇਸ ‘ਤੇ ਸਿਆਸੀ ਮਹਾਭਾਰਤ ਸ਼ੁਰੂ ਹੋ ਗਿਆ ਹੈ। ਕਾਂਗਰਸ ਨੇ ਕੈਗ ਰਿਪੋਰਟ ‘ਤੇ ਸਵਾਲ ਖੜ੍ਹੇ ਕੀਤੇ ਹਨ ਤਾਂ ਉੱਥੇ ਹੀ ਅਰੁਣ ਜੇਤਲੀ ਨੇ ਇਸ ਨੂੰ ਸੱਚ ਦੀ ਜਿੱਤ ਦੱਸਿਆ। ਕਾਂਗਰਸ ਦੇ ਸੰਸਦ ਮੈਂਬਰ ਪ੍ਰਦੀਪ ਭੱਟਾਚਾਰੀਆ ਨੇ ਰਾਫੇਲ ਡੀਲ ਮਾਮਲੇ ‘ਤੇ ਕੈਗ ਰਿਪੋਰਟ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਰਿਪੋਰਟ ‘ਤੇ ਰਾਫੇਲ ਦੀ ਕੀਮਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਅਰੁਣ ਜੇਤਲੀ ਨੇ ਕਿਹਾ ਕਿ ਕੈਗ ਰਿਪੋਰਟ ਨਾਲ ਸੱਚ ਸਾਹਮਣੇ ਆ ਗਿਆ ਹੈ। ਜੇਤਲੀ ਨੇ ਟਵਿੱਟਰ ‘ਤੇ ਲਿਖਿਆ- ਸੱਤਿਆਮੇਵ ਜਯਤੇ, ਆਖਰਕਾਰ ਸੱਚ ਸਾਹਮਣੇ ਆਇਆ। ਉਨ੍ਹਾਂ ਨੇ ਕਿਹਾ ਕਿ ਮਹਾਝੂਠਬੰਧਨ ਦਾ ਕੈਗ ਰਿਪੋਰਟ ਆਉਣ ਤੋਂ ਬਾਅਦ ਪਰਦਾਫਾਸ਼ ਹੋ ਚੁਕਿਆ ਹੈ। ਕੈਗ ਰਿਪੋਰਟ ‘ਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਨੇ ਮੋਦੀ ਸਰਕਾਰ ‘ਤੇ ਹਮਲਾ ਕੀਤਾ ਅਤੇ ਕਿਹਾ ਕਿ ਸਾਡੇ ਦੋਸ਼ ਸਹੀ ਸਾਬਤ ਹੋ ਗਏ ਹਨ। ਕੈਗ ਰਿਪੋਰਟ ‘ਚ ਨਾ ਤਾਂ ਕੋਈ ਬੈਂਕ ਗਾਰੰਟੀ ਦਾ ਜ਼ਿਕਰ ਕੀਤਾ ਗਿਆ ਹੈ ਅਤੇ ਨਾ ਹੀ ਖਾਤੇ ਦੀ ਗੱਲ ਹੈ। ਮੋਦੀ ਸਰਕਾਰ ਨੇ ਇਕ ਮਹਿੰਗਾ ਜਹਾਜ਼ ਖਰੀਦਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।