ਸੁਪ੍ਰੀਮ ਕੋਰਟ ਦਾ ਫੈਸਲਾ ਸੰਵਿਧਾਨ ਦੇ ਖਿਲਾਫ਼ : ਕੇਜਰੀਵਾਲ

Supreme, Decision, Constitution, Kejriwal

ਨਵੀਂ ਦਿੱਲੀ। ਦਿੱਲੀ ਸਰਕਾਰ ਅਤੇ ਉਪਰਾਜਪਾਲ ਦੇ ਵਿਚ ਕਈ ਅਹਿਮ ਮੁੱਦਿਆਂ ਤੇ ਚਲ ਰਹੇ ਵਿਵਦਾ ਤੇ ਸੁਪ੍ਰੀਮ ਕੋਰਟ ਨੇ ਵੀਰਵਾਰ ਨੂੰ ਫੈਸਲਾ ਸੁਣਾਇਆ। ਦਿੱਲੀ ‘ਚ ਪੋਸਟ ਹੋਏ ਅਧਿਕਾਰੀਆਂ ਦੇ ਟ੍ਰਾਂਸਫਰ – ਪੋਸ਼ਟਿੰਗ ਤੋਂ ਜੁੜੇ ਮਸਲੇ ਨੂੰ ਛੱਡਕੇ ਸੁਪਰੀਮ ਕੋਰਟ ਨੇ ਹੋਰ 5 ਮੁੱਦਿਆਂ ਤੇ ਫੈਸਲਾ ਸਾਫ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨੂੰ ਸੰਬੋਧਿਤ ਕੀਤਾ। ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਸੰਵਿਧਾਨ ਦੇ ਖਿਲਾਫ਼ ਦੱਸਿਆ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦੇ ਫੈਸਲੇ ਤੇ ਸਵਾਲ ਚੱਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਦਿੱਲੀ ‘ਚ ਕੋਈ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਨ੍ਹਾਂ ਉਸ ਤੇ ਕਾਰਵਾਈ ਕਰਨ ਲਈ ਬੀਜੇਪੀ ਦੇ ਕੋਲ ਜਾਣਾ ਪਏਗਾ। ਉਨ੍ਹਾਂ ਕਿਹਾ ਕਿ ਸਾਨੂੰ ਆਨਦੋਲਨ ਕਰਕੇ ਦਿੱਲੀ ਦੇ ਅਧੀਕਾਰੀਆਂ ਦੀ ਲੜਾਈ ਲੜਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀ ਕੈਬਿਨਟ ਨੇ ਉਪਰਾਜਪਾਲ ਦੇ ਘਰ ‘ਚ ਬੈਠਕੇ 10 ਦਿਨ ਤੱਕ ਆਨਦੋਲਨ ਕੀਤਾ, ਫਿਰ ਵੀ ਕੋਈ ਫੈਸਲਾ ਨਹੀਂ ਹੋਇਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।