ਭਾਰਤ ਨੇ ਪਾਕਿ ਤੋਂ ਤਰਜ਼ੀਹੀ ਰਾਸ਼ਟਰ ਦਾ ਦਰਜਾ ਵਾਪਸ ਲਿਆ
ਨਵੀਂ ਦਿੱਲੀ | ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇੇ ‘ਚ ਸੀਆਰਪੀਐਫ ਦੇ ਕਾਫ਼ਲੇ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਵੱਡਾ ਕਦਮ ਚੁੱਕਦਿਆਂ ਪਾਕਿਸਤਾਨ ਨੂੰ ਦਿੱਤਾ ਗਿਆ ਤਰਜ਼ੀਹੀ ਰਾਸ਼ਟਰ ਦਾ ਦਰਜਾ ਵਾਪਸ ਲੈ ਲਿਆ ਹੈ ਫੌਜ ‘ਤੇ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ‘ਚ ਰੋਹ ਤੇ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ ਦੇਸ਼ ਭਰ ‘ਚ ਵੱਖ-ਵੱਖ ਸੰਸਥਾਵਾਂ ਨੇ ਰੋਸ ਮੁਜ਼ਾਹਰਾ ਕਰਦਿਆਂ ਭਾਰਤ ਸਰਕਾਰ ਤੋਂ ਪਾਕਿਸਤਾਨ ਖਿਲਾਫ਼ ਤੁਰੰਤ ਬਦਲੇ ਦੀ ਕਾਰਵਾਈ ਦੀ ਕੀਤੀ
ਓਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਸੁਰੱਖਿਆ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ (ਸੀਸੀਐਸ) ਦੀ ਅੱਜ ਹੋਈ ਮੀਟਿੰਗ ‘ਚ ਇਹ ਫੈਸਲਾ ਕੀਤਾ ਗਿਆ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਹੋਈ ਸੀਸੀਐਸ ਦੀ ਮੀਟਿੰਗ ‘ਚ ਭਾਰਤ ਵੱਲੋਂ ਪਾਕਿਸਤਾਨ ਨੂੰ ਦਿੱਤਾ ਗਿਆ ਸਭ ਤੋਂ ਤਰਜ਼ੀਹੀ ਰਾਸ਼ਟਰ (ਮੋਸਟ ਫੇਵਰਡ ਨੇਸ਼ਨ) ਦਾ ਦਰਜਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਇਸ ਸਬੰਧੀ ਵਪਾਰ ਮੰਤਰਾਲੇ ਅੱਗੇ ਦੀ ਕਾਰਵਾਈ ਕਰੇਗਾ
ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਪੁਲਵਾਮਾ ਅੱਤਵਾਦੀ ਹਮਲੇ ਦੇ ਕਾਰਨ ਪੈਦਾ ਹੋਈ ਵਾਸਤਵਿਕ ਸਥਿਤੀ ਦਾ ਮੁਲਾਂਕਣ ਕੀਤਾ ਗਿਆ ਤੇ ਇਸ ਸਬੰਧੀ ਡੂੰਘਾ ਵਿਚਾਰ ਵਟਾਂਦਰਾ ਕੀਤਾ ਗਿਆ ਜੇਤਲੀ ਨੇ ਦੱਸਿਆ ਕਿ ਮੀਟਿੰਗ ‘ਚ ਇਹ ਤੈਅ ਕੀਤਾ ਗਿਆ ਕਿ ਵਿਦੇਸ਼ ਮੰਤਰਾਲਾ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪੂਰਨ ਤੌਰ ‘ਤੇ ਅਲੱਗ-ਥਲੱਗ ਕਰਨ ਲਈ ਕੂਟਨੀਤਿਕ ਪਹਿਲ ਸ਼ੁਰੂ ਕਰੇਗਾ ਉਨ੍ਹਾਂ ਕਿਹਾ ਕਿ ਨਾਲ ਹੀ ਸੰਯੁਕਤ ਰਾਸ਼ਟਰ ‘ਚ ਅੱਤਵਾਦ ਦੇ ਵਿਸ਼ੇ ‘ਤੇ ਅੰਤਰਰਾਸ਼ਟਰੀ ਸੰਧੀ ਨੂੰ ਅਮਲੀਜਾਮਾ ਪਇਨਾਉਣ ਦੇ ਵਿਸ਼ੇ ‘ਤੇ ਪਹਿਲ ਕਰਨਾ ਤੈਅ ਹੋਇਆ ਹੈ ਇਹ ਵਿਸ਼ਾ ਅੱਤਵਾਦ ਦੀ ਪਰਿਭਾਸ਼ਾ ਸਬੰਧੀ ਇਕਰਾਇ ਨਾ ਬਣ ਸਕਣ ਕਾਰਨ ਅਟਕਿਆ ਹੋਇਆ ਹੈ ਵਿਦੇਸ਼ ਮੰਤਰਾਲਾ ਇਸ ਵਿਸ਼ੇ ‘ਤੇ ਅੰਤਰਰਾਸ਼ਟਰੀ ਭਾਈਚਾਰੇ ਦੇ ਨਾਲ ਚਰਚਾ ਕਰੇਗਾ ਵਿੱਤ ਮੰਤਰੀ ਨੇ ਕਿਹਾ ਕਿ ਸੁਰੱਖਿਆ ਸਬੰਧੀ ਸੁਰੱਖਿਆ ਬਲ ਸਾਰੇ ਸੰਭਵ ਕਦਮ ਚੁੱਕੇਗਾ ਇਸ ‘ਚ ਸੁਰੱਖਿਆ ਯਕੀਨੀ ਕਰਨ ਦੇ ਨਾਲ ਜਿਨ੍ਹਾਂ ਲੋਕਾਂ ਨੇ ਇਹ ਅਪਰਾਧ (ਸੀਆਰਪੀਐਫ ਦੇ ਕਾਫ਼ਲੇ ‘ਤੇ ਅੱਤਵਾਦੀ ਹਮਲਾ) ਕੀਤਾ ਹੈ ਤੇ ਜਿਨ੍ਹਾਂ ਲੋਕਾਂ ਨੇ ਉਸ ‘ਚ ਸਰਗਰਮ ਹਮਾਇਤ ਦਿੱਤੀ ਹੈ, ਉਨ੍ਹਾਂ ਨੂੰ ਭਾਰੀ ਕੀਮਤ ਚੁੱਕਾਉਣੀ ਪਵੇਗੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।