ਚੰਡੀਗੜ੍ਹ । ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵਲੋਂ ਸੋਮਵਾਰ ਨੂੰ ਵਿਧਾਨ ਸਭਾ ‘ਚ 2019-20 ਦਾ ਕਾਂਗਰਸ ਸਰਕਾਰ ਦਾ ਤੀਜਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਮਨਪ੍ਰੀਤ ਬਾਦਲ ਦੇ ਬਜਟ ਭਾਸ਼ਣ ਪੜ੍ਹਨ ਦੌਰਾਨ ਅਕਾਲੀ ਦਲ ਵਲੋਂ ਨਵਜੋਤ ਸਿੱਧੂ ਮਾਮਲੇ ਨੂੰ ਲੈ ਕੇ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਖਿਲਾਫ ਰੱਖ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵਲੋਂ ਵੀ ਭਾਸ਼ਣ ਦੌਰਾਨ ਵਾਕਆਊਟ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਵਿਚਕਾਰ ਤਿੱਖੀ ਬਹਿਸ ਹੋਣ ਲੱਗੀ ਹੈ। ਤਿੱਖੀ ਨੋਕ ਝੋਕ ਕਰਕੇ ਬਜਟ ਦੀ ਸਪੀਚ ਇਕ ਵਾਰੀ ਰੋਕ ਦਿੱਤੀ ਗਈ ਹੈ। ਅਕਾਲੀ ਦਲ ਅਤੇ ਭਾਜਪਾ ਵਿਧਾਇਕਾਂ ਨੂੰ ਨੇਮ ਕੀਤਾ ਗਿਆ ਹੈ। ਸਦਨ 18 ਮਿੰਟ ਨਹੀ ਮੁਲਤਵੀ ਕੀਤੀ ਗਈ ਹੈ। ਇਸ ਦੌਰਾਨ ਅਕਾਲੀ ਭਾਜਪਾ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢਿਆ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।