ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਦੇਣੀ ਚਾਹੀਦੀ ਹੈ, ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਅੱਤਵਾਦ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਅੱਤਵਾਦ ਦੇ ਖਿਲਾਫ ਲੜ੍ਹਾਈ ‘ਚ ਉਹ ਆਪਣੀ ਸਰਕਾਰ ਦੇ ਨਾਲ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਉਹ ਆਪਣੇ ਪਿਛਲੇ ਬਿਆਨ ‘ਤੇ ਕਾਇਮ ਹਨ ਕਿ ਅੱਤਵਾਦ ਦਾ ਕੋਈ ਦੇਸ਼ ਜਾਂ ਧਰਮ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅੱਤਵਾਦੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।