ਤੱਥਾਂ ਦੀ ਗਲਤਬਿਆਨੀ, ਸਰਕਾਰੀ ਕਰਮਚਾਰੀਆਂ ਜਾਂ ਸਮਾਜ ਭਲਾਈ ਸਕੀਮਾਂ ਲਈ ਨਹੀਂ ਰੱਖੇ ਫੰਡ : ਢੀਂਡਸਾ
ਚੰਡੀਗੜ(ਅਸ਼ਵਨੀ ਚਾਵਲਾ)। ਬਜਟ ਅੰਕੜੇ ਦੱਸਦੇ ਹਨ ਕਿ ਸਰਕਾਰ ਪਿਛਲੇ ਦੋ ਵਿੱਤੀ ਸਾਲਾਂ ਦੌਰਾਨ ਬਜਟ ਖਰਚਿਆਂ ਵਾਸਤੇ 30 ਹਜ਼ਾਰ ਕਰੋੜ ਰੁਪਏ ਦਾ ਵਾਧੂ ਕਰਜ਼ਾ ਲੈ ਚੁੱਕੀ ਹੈ ਅਤੇ ਆਪਣੇ ਤੀਜੇ ਵਿੱਤੀ ਵਰੇ ਲਈ 20 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਹੋਰ ਚੁੱਕੇਗੀ। ਪੰਜਾਬ ਵਿਚ ਪਹਿਲਾਂ ਇੰਨਾ ਕਰਜ਼ਾ ਕਦੇ ਨਹੀਂ ਚੁੱਕਿਆ ਗਿਆ। ਅਕਾਲੀ ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਬਜਟ ਖਰਚਿਆਂ ਲਈ ਸਿਰਫ 90 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਅੱਜ ਕਿਹਾ ਕਿ ਭਾਰੀ ਕਰਜ਼ਿਆਂ ਉੱਪਰ ਟੇਕ ਰੱਖ ਕੇ ਤਿਆਰ ਕੀਤਾ ਗਿਆ ਬਜਟ ਕਾਂਗਰਸ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਾਂਗ ਪੰਜਾਬ ਦੇ ਲੋਕਾਂ ਨਾਲ ਕੀਤਾ ਇੱਕ ਵੱਡਾ ਧੋਖਾ ਹੈ, ਜਿਸ ਵਿਚ ਆਮ ਆਦਮੀ ਲਈ ਕੁੱਝ ਵੀ ਨਹੀਂ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।