ਐਸਆਈਟੀ ਨੇ ਕੀਤਾ ਫਰੀਦਕੋਟ ਅਦਾਲਤ ‘ਚ ਪੇਸ਼
ਫਰੀਦਕੋਟ। ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਆਈ. ਜੀ. ਉਮਰਾਨੰਗਲ ਨੂੰ ਅੱਜ ਐੱਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਅਦਾਲਤ ਨੇ ਉਮਰਾਨੰਗਲ ਨੂੰ 23 ਫਰਵਰੀ ਤੱਕ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।ਹੈ। ਅਦਾਲਤ ਤੋਂ ਐੱਸਆਈਟੀ ਨੇ ਉਮਰਾਨੰਗਲ ਤੋਂ ਪੁੱਛਗਿੱਛ ਲਈ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਸੀ ਪਰ ਡਿਊਟੀ ਮੈਜਿਸਟ੍ਰੇਟ ਏਕਤਾ ਓਪਲ ਨੇ ਉਮਰਾਨੰਗਲ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।
ਜਿਕਰਯੋਗ ਹੈ ਕਿ ਪੁਲਿਸ ਦੇ ਉੱਚ ਅਧਿਕਾਰੀ ਆਈ. ਜੀ. ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਦੀ ਐੱਸ.ਆਈ. ਟੀ. ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਹੈ ਕਿਉਂਕਿ ਉਮਰਾ ਨੰਗਲ ਇਸ ਮਾਮਲੇ ਵਿਚ ਪੁਲਿਸ ਦੇ ਸਭ ਤੋਂ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ ਜਿਸ ਪਿੱਛੋਂ ਹੀ ਉਮਰਾਨੰਗਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।