ਨਵੀਂ ਦਿੱਲੀ। ਸੁਪਰੀਮ ਕੋਰਟ ਦੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਦੀ ਸੁਣਵਾਈ 26 ਫਰਵਰੀ ਨੂੰ ਕਰੇਗਾ। ਮੁੱਖ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਤਾ ਵਾਲੀ ਪੰਜ ਮੈਂਬਰੀ ਪੀਠ ਨੇ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਨੂੰ ਮੁਕਰਰ ਕੀਤੀ ਗਈ ਹੈ।
ਇਸ ‘ਚ ਜਸਟਿਸ ਗੋਗੋਈ ਤੋਂ ਇਲਾਵਾ ਜਸਟਿਸ ਐਸ.ਏ.ਬੋਬਡੇ, ਜਸਟਿਸ ਡੀ.ਵਾਈ. ਜੰਦਰਚੂਡ. ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਐਸ. ਅਬਦੁਲ ਨਜੀਰ ਸ਼ਾਮਲ ਸਨ। ਜਿਕਰਯੋਗ ਹੈ ਕਿ ਮਾਮਲੇ ਦੀ ਸੁਣਵਾਈ 29 ਜਨਵਰੀ ਨੂੰ ਹੋਣੀ ਸੀ ਪਰ ਜਸਟਿ ਬੋਬਡੇ ਦੇ ਛੁੱਟੀ ਤੇ ਰਹਿਣ ਦੇ ਕਾਰਣ ਸੁਣਵਾਈ ਮੁਲਤਵੀ ਕਰਨੀ ਪਈ ਸੀ ਹੁਣ ਜਸਟਿਸ ਛੁੱਟੀ ਤੋਂ ਵਾਪਸ ਹੋ ਜਾਣਗੇ ਇਸ ਲਈ ਹੁਣ ਇਸਦੀ ਸੁਣਵਾਈ ਲਈ 26 ਫਰਵਰੀ ਦੀ ਤਾਰੀਖ ਮੁਕਰਰ ਕੀਤੀ ਗਈ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।