ਅਧਿਆਪਕਾਂ ਤੇ ਬਾਕੀ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਭਰੋਸਾ
ਚੰਡੀਗੜ(ਅਸ਼ਵਨੀ ਚਾਵਲਾ) । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਇੱਕ ਵਿਸ਼ੇਸ਼ ਕਾਨੂੰਨ ਲਿਆਉਣ ਤੋਂ ਇਲਾਵਾ ਅਧਿਆਪਕਾਂ ਅਤੇ ਸੂਬਾਈ ਸਰਕਾਰ ਦੇ ਹੋਰ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲੰਬਿਤ ਮੰਗਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਕਦਮ ਚੁੱਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ, ਜਿਨ੍ਹਾਂ ਨੂੰ ਪੂਰਾ ਕਰਨ ਵਿੱਚ ਸੂਬੇ ਦੀ ਵਿੱਤੀ ਹਾਲਤ ਠੀਕ ਨਾ ਹੋਣ ਕਾਰਨ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਉਹ ਭਲੀ ਭਾਂਤ ਜਾਣੂ ਹਨ ਅਤੇ ਇਨ੍ਹਾਂ ਦੇ ਹੱਲ ਲਈ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ਵਿਧਾਨ ਸਭਾ ‘ਚ ਆਪਣੀ ਤਕਰੀਰ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵਸੀਲਿਆਂ ਦੀ ਘਾਟ ਕਾਰਨ ਕੁੱਝ ਮੰਗਾਂ ਨੂੰ ਪੂਰਾ ਕਰਨ ‘ਚ ਦੇਰੀ ਹੋ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਕਈ ਫੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਬਣਾਏ ਗਏ ਕਾਨੂੰਨ ਨੂੰ ਵਾਪਸ ਲੈਣਾ ਪਿਆ ਸੀ ਕਿਉਂਕਿ ਹਾਈ ਕੋਰਟ ਨੇ ਉਸ ਨੂੰ ਰੱਦ ਕਰਨ ਦੀ ਚਿਤਾਵਨੀ ਦਿੱਤੀ ਸੀ, ਜਿਵੇਂ ਕਿ ਉਸ ਨੇ ਹਰਿਆਣਾ ਦੇ ਮਾਮਲੇ ‘ਚ ਕੀਤਾ ਸੀ। ਉਨ੍ਹਾਂ ਨੇ ਠੇਕੇ ਵਾਲੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਸ਼ੇਸ਼ ਕਾਨੂੰਨ ਦੇ ਫੈਸਲੇ ਦਾ ਐਲਾਨ ਕੀਤਾ। Chief Minister
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਐਲਾਨ ਕੀਤਾ ਕਿ ਮੁਲਾਜ਼ਮਾਂ ਨੂੰ 6 ਫੀਸਦੀ ਮਹਿੰਗਾਈ ਭੱਤਾ ਦੇਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸਾਰੇ ਸਰਕਾਰੀ ਵੋਕੇਸ਼ਨਲ/ਪ੍ਰੋਫੈਸ਼ਨਲ ਕਾਲਜਾਂ ਵਿੱਚ ਸਰਕਾਰੀ ਮੁਲਾਜ਼ਮਾਂ (ਗਰੁੱਪ ਸੀ ਅਤੇ ਡੀ) ਦੇ ਬੱਚਿਆਂ ਲਈ ਦੋ ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐਂਪਲਾਇਜ਼ ਕੋਆਪਰੇਟਿਵ ਗਰੁੱਪ ਹਾਊਸਿੰਗ ਸੁਸਾਇਟੀਜ਼ ਲਈ ਡਿਵੈਲਪਮੈਂਟ ਅਥਾਰਟੀਜ਼, ਇੰਪਰੂਵਮੈਂਟ ਟਰੱਸਟਜ਼ ਅਤੇ ਮਿਊਂਸਿਪਲ ਕੌਂਸਲਜ਼ ਨੂੰ ਜ਼ਮੀਨ ਰਾਖਵੀਂ ਕੀਮਤ ‘ਤੇ ਅਲਾਟ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। Chief Minister
ਉਨ੍ਹਾਂ ਐਲਾਨ ਕੀਤਾ ਕਿ 40 ਮੁਲਾਜ਼ਮਾਂ ਲਈ ਇੱਕ ਏਕੜ ਜ਼ਮੀਨ ਅਲਾਟ ਕਰਨ ਲਈ ਇਸ ਲੋੜੀਂਦੀ ਯੋਜਨਾ ਬਾਰੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਡਿਵੈੱਲਪਮੈਂਟ ਅਥਾਰਿਟੀਜ਼, ਮਿਊਂਸਿਪਲ ਕੌਂਸਲਜ਼, ਇੰਪਰੂਵਮੈਂਟ ਟਰੱਸਟਜ਼ ਜਾਂ ਕਿਸੇ ਹੋਰ ਸਰਕਾਰੀ ਏਜੰਸੀ ਵੱਲੋਂ ਸਰਕਾਰੀ ਮੁਲਾਜ਼ਮਾਂ ਨੂੰ ਰਿਹਾਇਸ਼ੀ ਪਲਾਟਾਂ ਵਿੱਚ 3 ਫ਼ੀਸਦ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।