ਚਾਰ ਲੱਖ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਉਮੀਦ
ਜੈਪੁਰ (ਏਜੰਸੀ)। ਕੇਂਦਰੀ ਕੱਪੜਾ ਮੰਤਰੀ ਸਮ੍ਰਿਤੀ ਇਰਾਨੀ ਨੇ ਅੱਜ ਰਾਜਸਥਾਨ ਦੀ ਰਾਜਧਾਨੀ ਜੈਪੁਰ ਦੇ ਸੰਗਾਨੇਰ ਨੇ ਵਾਹਅ ਮੁਕਤ ਸਧਾਰਨ ਜਲਸੋਧਕ ਪਲਾਂਟ (ਸੀਈਟੀਪੀ) ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀਮਤੀ ਇਰਾਨੀ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਇਸ ਪਲਾਂਟ ਦੇ ਨਿਰਮਾਣ ਨਾਲ ਅਸੀਂ 300 ਸਾਲ ਦੀ ਸਾਂਗਾਨੇਰ ਦੀ ਵਿਰਾਸਤ ਨੂੰ ਬਚਾਉਣ ‘ਚ ਕੇਂਦਰ ਸਰਕਾਰ ਵੱਲੋਂ ਆਪਣਾ ਯੋਗਦਾਨ ਦੇ ਸਕੇ। ਪਲਾਂਟ 160 ਕਰੋੜ ਰੁਪਏ ਦੀ ਲਾਗਤ ਨਾਲ ਦੋ ਸਾਲਾਂ ‘ਚ ਬਣ ਕੇ ਤਿਆਰ ਹੋ ਗਿਆ ਹੈ। ਉਨ੍ਹਾਂ ਇਸ ਨੂੰ ਸਾਂਗਾਨੇਰ ਦੀ ਜਨਤਾ ਨੂੰ ਸਮਰਪਿਤ ਕਰਦੇ ਹੋਏ ਇਤਿਹਾਸਕ ਤਰੱਕੀ ਦੱਸਿਆ ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਪਲਾਂਟ ਤੋਂ ਕਰੀਬ ਚਾਰ ਲੱਖ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਆਸ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ