ਚੰਡੀਗੜ੍ਹ, | ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਹੋਣ ਲਈ ਚੰਡੀਗੜ੍ਹ ਵਿਖੇ ਸਥਿਤ ਪੁਲਿਸ ਹੈੱਡ ਕੁਆਰਟਰ ਪਹੁੰਚੇ ਐੱਸਆਈਟੀ ਵੱਲੋਂ ਸੁਮੇਧ ਸੈਣੀ ਨੂੰ ਅੱਜ ਆਈ.ਪੀ.ਐਸ ਅਧਿਕਾਰੀ ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ ਜ਼ਿਕਰਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਮੇਨ ਚੌਂਕ ਵਿਚ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ‘ਤੇ ਕਥਿੱਤ ਤੌਰ ‘ਤੇ ਪੁਲਿਸ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ ਸਨ
ਇਸ ਦੌਰਾਨ ਕਈ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਸਨ ਇਸੇ ਤਰ੍ਹਾਂ ਪਿੰਡ ਬਹਿਬਲ ਕਲਾਂ ‘ਚ ਭੀੜ ‘ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਕੈਪਟਨ ਸਰਕਾਰ ਵੱਲੋਂ ਗਠਿਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਦੇ ਅਧਾਰ ‘ਤੇ ਅਗਸਤ 2018 ਨੂੰ ਕੋਟਕਪੂਰਾ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਸੀ
ਕਮਿਸ਼ਨ ਨੇ ਸਾਬਕਾ ਪੁਲਿਸ ਮੁਖੀ ਵੱਲੋਂ ਦਿੱਤੇ ਹਲਫ਼ੀਆ ਬਿਆਨ ਦੇ ਅਧਾਰ ‘ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਨਾਲ ਤੈਨਾਤ ਕਈ ਆਈ.ਏ.ਐਸ ਅਧਿਕਾਰੀਆਂ ਦੀ ਭੂਮਿਕਾ ‘ਤੇ ਵੀ ਸ਼ੱਕ ਜ਼ਾਹਿਰ ਕੀਤਾ ਸੀ ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਇੱਕ ਪਟੀਸ਼ਨ ‘ਤੇ ਪੰਜਾਬ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਸਨ ਕਿ ਸਾਬਕਾ ਪੁਲਿਸ ਮੁਖੀ ਨੂੰ ਜੇਕਰ ਗ੍ਰਿਫ਼ਤਾਰ ਕਰਨਾ ਹੈ ਤਾਂ ਇੱਕ ਹਫ਼ਤੇ ਦਾ ਅਗਾਊਂ ਨੋਟਿਸ ਦਿਤਾ ਜਾਵੇ ਇਸ ਪਟੀਸ਼ਨ ‘ਤੇ ਸੁਣਵਾਈ 26 ਫਰਵਰੀ ਨੂੰ ਹੋਣੀ ਹੈ ਤੇ ਸਿਟ ਵੱਲੋਂ ਹਾਈਕੋਰਟ ‘ਚ ਹੋਣ ਵਾਲੀ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਸੈਣੀ ਨੂੰ ਤਲਬ ਕੀਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ