ਪੁੰਛ ਇਲਾਕੇ ‘ਚ ਕੀਤੀ ਫਾਇਰਿੰਗ
ਜੰਮੂ, ਏਜੰਸੀ। ਪਾਕਿਸਤਾਨੀ ਫੌਜ ਨੇ ਇੱਕ ਵਾਰ ਫਿਰ ਸੰਘਰਸ਼ ਵਿਰਾਮ ਦੀ ਉਲੰਘਣਾ ਕਰਦੇ ਹੋਏ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ ਨਾਲ ਲੱਗੀਆਂ ਅਗ੍ਰਿਮ ਚੌਕੀਆਂ ‘ਤੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ ਜਿਸ ਦਾ ਭਾਰਤੀ ਫੌਜ ਨੇ ਕਰਾਰਾ ਜਵਾਬ ਦਿੱਤਾ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਇੱਥੇ ਦੱਸਿਆ ਕਿ ਸਵੇਰੇ ਲਗਭਗ 6 ਵਜੇ ਪਾਕਿਸਤਾਨੀ ਸੈਨਿਕਾਂ ਨੇ ਕ੍ਰਿਸ਼ਨਾ ਘਾਟੀ ਸੈਕਟਰ ‘ਚ ਕੰਟਰੋਲ ਰੇਖਾ ਦੇ ਨੇੜੇ ਬਿਨਾ ਉਕਸਾਵੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ। ਭਾਰਤੀ ਸੈਨਿਕਾਂ ਨੇ ਉਹਨਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਅਤੇ ਦੋਵੇਂ ਪਾਸੇ ਤੋਂ ਲਗਭਗ ਇੱਕ ਘੰਟਾ ਗੋਲੀਬਾਰੀ ਹੋਈ।(Ceasefire Firing)
ਇਸ ਦਰਮਿਆਨ ਜ਼ਿਲ੍ਹਾ ਮੈਜਿਸਟਰੇਟ ਰਮੇਸ਼ ਕੁਮਾਰ ਨੇ ਜੰਮੂ ਜ਼ਿਲ੍ਹੇ ‘ਚ ਅੰਤਰਰਾਸ਼ਟਰੀ ਸੀਮਾ ਦੇ ਇੱਕ ਕਿਲੋਮੀਟਰ ਦੇ ਦਾਇਰੇ ‘ਚ ਆਉਣ ਵਾਲੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਸੁਰੱਖਿਆ ਕਾਰਨਾਂ ਕਰਕੇ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਸਾਂਬਾ ਦੇ ਮੁੱਖ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਵੀ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਬੰਦ ਕੀਤੇ ਜਾਣ ਅਤੇ ਪ੍ਰਸ਼ਾਸਨ ਨੇ ਅੱਠਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕੀਤੇ ਜਾਣ ਦਾ ਆਦੇਸ਼ ਦਿੱਤਾ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ