ਕੁਪਵਾੜਾ ਦੇ ਬਾਬਾਗੁੰਡ ਇਲਾਕੇ ‘ਚ ਸਰਚ ਆਪ੍ਰੇਸ਼ਨ ਕਰ ਰਹੇ ਜਵਾਨਾਂ ‘ਤੇ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ
ਏਜੰਸੀ, ਨਵੀਂ ਦਿੱਲੀ
ਜੰਮੂ-ਕਸ਼ਮੀਰ ਦੇ ਕੁਪਵਾੜਾ ਸਥਿੱਤ ਹੰਦਵਾੜਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ‘ਚ ਚਾਰ ਜਵਾਨ ਸ਼ਹੀਦ ਹੋ ਗਏ। ਇਸ ਗੋਲੀਬਾਰੀ ‘ਚ ਇੱਕ ਨਾਗਰਿਕ ਦੀ ਵੀ ਮੌਤ ਹੋ ਗਈ ਮੁਕਾਬਲਾ ਹਾਲੇ ਵੀ ਜਾਰੀ ਹੈ ਰਿਪੋਰਟ ਅਨੁਸਾਰ ਸੁਰੱਖਿਆ ਬਲਾਂ ‘ਤੇ ਮਲਬੇ ਦੀ ਤਲਾਸ਼ੀ ਦੌਰਾਨ ਇੱਕ ਅੱਤਵਾਦੀ ਨੇ ਅਚਾਨਕ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜੰਮੂ ਕਸ਼ਮੀਰ ਦੇ ਹੰਦਵਾੜਾ ‘ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲੇ ‘ਚ ਚਾਰ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ। ਅੱਤਵਾਦੀਆਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਹੁਣ ਵੀ ਜਾਰੀ ਹੈ। ਉੱਤਰੀ ਕਸ਼ਮੀਰ ਦੇ ਕੁਪਵਾੜਾ ਸਥਿੱਤ ਹੰਦਵਾੜਾ ਸੈਕਟਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਸਵੇਰੇ ਤੋਂ ਇਹ ਮੁਕਾਬਲਾ ਜਾਰੀ ਹੈ।
ਮੀਡੀਆ ਰਿਪੋਰਟ ਅਨੁਸਾਰ ਸੁਰੱਖਿਆ ਮੁਲਾਜ਼ਮਾਂ ‘ਤੇ ਇਹ ਹਮਲਾ ਐਨਕਾਊਂਟਰ ਤੋਂ ਬਾਅਦ ਮਲਬੇ ਦੀ ਤਲਾਸ਼ੀ ਲੈਣ ਦੌਰਾਨ ਹੋਇਆ ਮਲਬੇ ‘ਚੋਂ ਅਚਾਨਕ ਇੱਕ ਅੱਤਵਾਦੀ ਨਿਕਲਿਆ ਤੇ ਸੁਰੱਖਿਆ ਮੁਲਾਜ਼ਮਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਸਵੇਰ ਸੁਰੱਖਿਆ ਬਲਾਂ ਨੇ ਮੁਕਾਬਲੇ ‘ਚ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ ਸੁਰੱਖਿਆ ਬਲਾਂ ਨੂੰ ਇੱਥੇ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲ੍ਹੇ ਦੇ ਬਾਬਾਗੁੰਡ ਇਲਾਕੇ ‘ਚ ਘੇਰਾਬੰਦੀ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਜ਼ਿਕਰਯੋਗ ਹੈ ਕਿ 27 ਫਰਵਰੀ ਨੂੰ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਜੈਸ਼ ਦੇ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ। ਪੁਲਵਾਮਾ ਹਮਲੇ ਤੋਂ ਬਾਅਦ ਘਾਟੀ ‘ਚ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਖਿਲਾਫ਼ ਅਭਿਆਨ ਜਾਰੀ ਹੈ। 24 ਫਰਵਰੀ ਨੂੰ ਵੀ ਕੁਲਗਾਮ ਦੇ ਤੁਰੀਗਾਮ ਇਲਾਕੇ ‘ਚ ਮੁਕਾਬਲੇ ਦੌਰਾਨ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।