ਤੁਰੰਤ ਪ੍ਰਭਾਵ ਨਾਲ ਜੰਮੂ-ਕਸ਼ਮੀਰ ਦੇ ਵਾਂਝੇ ਲੋਕਾਂ ਨੂੰ ਮਿਲੇਗਾ 10 ਫੀਸਦੀ ਰਾਖਵਾਂਕਰਨ ਦਾ ਲਾਭ
ਨਵੀਂ ਦਿੱਲੀ | ਸਰਕਾਰ ਨੇ ਜੰਮੂ-ਕਸ਼ਮੀਰ ‘ਚ ਰਾਖਵਾਂਕਰਨ ਸਬੰਧੀ ਇਤਿਹਾਸਕ ਕਦਮ ਚੁੱਕਦਿਆਂ ਕੰਟਰੋਲ ਰੇਖਾ ਤੇ ਕੌਮਾਂਤਰੀ ਹੱਦ ਦਾ ਭੇਦ ਖਤਮ ਕਰਕੇ ਡੇਢ ਦਹਾਕੇ ਤੋਂ ਵੀ ਵੱਧ ਸਮੇਂ ਤੋਂ ਚੱਲੀ ਆ ਰਹੀ ਅਸਮਾਨਤਾ ਤੇ ਭੇਦਭਾਵ ਨੂੰ ਦੂਰ ਕੀਤਾ ਹੈ ਨਾਲ ਹੀ ਉਸ ਨੇ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਤਰੱਕੀ ‘ਚ ਰਾਖਵਾਂਕਰਨ ਦੇ ਲਾਭ ਤੋਂ ਵਾਂਝੇ ਇਸ ਸੂਬੇ ਦੇ ਅਨੁਸੂਚਿਤ ਜਾਤੀ ਤੇ ਜਨਜਾਤੀ ਭਾਈਚਾਰੇ ਨੂੰ ਇਸ ਦਾ ਫਾਇਦਾ ਦੇਣ ਦਾ ਮਾਰਗ ਸਾਫ਼ ਕੀਤਾ ਹੈ ਜੰਮੂ ਕਸ਼ਮੀਰ ‘ਚ ਆਮ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਵੀ ਦੇਸ਼ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ 10 ਫੀਸਦੀ ਰਾਖਵਾਂਕਰਨ ਦਾ ਲਾਭ ਤੁਰੰਤ ਪਹੁੰਚਾਉਣ ਲਈ ਕਦਮ ਚੁੱਕਿਆ ਗਿਆ ਹੈ
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਕੌਮਾਂਤਰੀ ਹੱਦ ਨਾਲ ਲੱਗਦੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਵੀ ਪਾਕਿਸਤਾਨੀ ਫੌਜ ਦੀ ਗੋਲੀਬਾਰੀ ਨਾਲ ਓਨੀ ਹੀ ਦੁਸ਼ਵਾਰੀਆਂ ਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿੰਨੀ ਕੰਟਰੋਲ ਰੇਖਾ ਨਾਲ ਲੱਗਦੇ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਕੰਟਰੋਲ ਰੇਖਾ ਦੇ 6 ਕਿਲੋਮੀਟਰ ਦੇ ਦਾਇਰੇ ‘ਚ ਰਹਿਣ ਵਾਲੇ ਪੁੰਛ, ਰਾਜੌਰੀ, ਕਸ਼ਮੀਰ ਤੇ ਲੱਦਾਖ ਖੇਤਰ ਦੇ ਲੋਕਾਂ ਨੂੰ ਸਾਲ 2004 ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਦੇਖਦਿਆਂ ਨੌਕਰੀਆਂ ਤੇ ਸਿੱਖਿਆ ਸੰਸਥਾਵਾਂ ‘ਚ ਦਾਖਲੇ ‘ਚ 3 ਫੀਸਦੀ ਰਾਖਵਾਂਕਰਨ ਦਾ ਲਾਭ ਦਿੱਤਾ ਜਾ ਰਿਹਾ ਸੀ ਜਦੋਂਕਿ ਕੌਮਾਂਤਰੀ ਹੱਦ ਨਾਲ ਲੱਗਦੇ ਜੰਮੂ, ਸਾਂਬਾ ਤੇ ਕਠੂਆ ਜ਼ਿਲ੍ਹਿਆਂ ਦੇ ਲੋਕਾਂ ਨੂੰ ਪਿਛਲੇ ਡੇਢ ਦਹਾਕੇ ਤੋਂ ਇਸ ਤੋਂ ਵਾਂਝਾ ਰੱਖਿਆ ਗਿਆ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।