ਸੀਆਈਐੱਸਐੱਫ ਅਧਿਕਾਰੀ ਦੀ ਮੌਤ
ਨਵੀਂ ਦਿੱਲੀ (ਏਜੰਸੀ)। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸੀਜੀਓ ਕੰਪਲੈਕਸ ਸਥਿੱਤ ਦੀਨ ਦਿਆਲ ਉਪਾਧਿਆਇ ਅੰਤੋਦਿਆ ਭਵਨ ਦੀ ਪੰਜਵੀਂ ਮੰਜਲ ‘ਤੇ ਅੱਜ ਸਵੇਰੇ ਅੱਗ ਲੱਗ ਗਈ। ਇਸ ਅੱਗ ਤੋਂ ਉੱਠੇ ਭਿਆਨਕ ਧੂੰਏਂ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਇੱਕ ਅਧਿਕਾਰੀ ਦੀ ਦਮ ਘੁਟਣ ਨਾਲ ਮੌਤ ਹੋ ਗਈ। (Complex)
ਫਾਇਰ ਬ੍ਰਿਗੇਡ ਦੇ ਸੂਤਰਾਂ ਨੇ ਦੱਆਿ ਕਿ ਧੂੰਏਂ ਕਾਰਨ ਸੁਪਰਵਾਈਜ਼ਰ ਬੇਹੋਸ਼ ਹੋ ਗਿਆ ਸੀ, ਉਸ ਨੂੰ ਇਲਾਜ਼ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਇੱਕ ਅਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ 24 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਸੁਨੀਲ ਚੌਧਰੀ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਅੱਗ ਨੂੰ ਠੰਢਾ ਕਰਨ ਦਾ ਕੰਮ ਜਾਰੀ ਹੈ। ਘਟਨਾ ‘ਚ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਦਾ ਇੱਕ ਜਵਾਨ ਜਖ਼ਮੀ ਹੋਇਆ ਹੈ। ਜ਼ਿਕਰਯੋਗ ਹੈ ਕਿ ਅੰਤੋਦਿਆ ਭਵਨ ‘ਚ ਵਾਤਾਵਰਣ ਮੰਤਰਾਲਾ, ਘੱਟ ਗਿਣਤੀ ਮੰਤਰਾਲਾ, ਸਮਾਜਿਕ ਨਿਆਂ ਤੇ ਮਜ਼ਬੂਤੀਕਰਨ ਸਮੇਤ ਕਈ ਮਹੱਤਵਪੂਰਨ ਦਫ਼ਤਰ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।