ਖਰਚੇ ਫੰਡ ਤੁਰੰਤ ਸਰਕਾਰੀ ਖ਼ਜ਼ਾਨੇ ਵਿੱਚ ਜਮਾਂ ਕਰਵਾਉਣ ਦੀ ਮੰਗ ਕੀਤੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼) | ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਰਕਾਰ ਨੂੰ ਆਖਿਆ ਹੈ ਕਿ ਕੱਲ੍ਹ ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਕਰਨ ਵਾਸਤੇ ਸਰਕਾਰੀ ਫੰਡਾਂ ਦੀ ਹੋਈ ਦੁਰਵਰਤੋਂ ਦੀ ਤੁਰੰਤ ਜਾਂਚ ਕਰਵਾਈ ਜਾਵੇ ਇਸ ਦੇ ਨਾਲ ਹੀ ਪਾਰਟੀ ਨੇ ਖਰਚੇ ਗਏ ਫੰਡ ਤੁਰੰਤ ਸਰਕਾਰੀ ਖ਼ਜ਼ਾਨੇ ਵਿੱਚ ਜਮਾਂ ਕਰਵਾਉਣ ਦੀ ਮੰਗ ਕੀਤੀ ਹੈ ਇਸ ਸੰਬੰਧੀ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਖ਼ਜ਼ਾਨੇ ਨੂੰ ਇਸ ਤਰ੍ਹਾਂ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਉਹਨਾਂ ਲੋਕਾਂ ਦਾ ਸਰਕਾਰ ਵਿੱਚ ਭਰੋਸਾ ਬਹਾਲ ਕਰਨ ਲਈ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ
ਇਸ ਪੱਤਰ, ਜਿਸ ਦੀ ਇੱਕ ਨਕਲ ਕੇਂਦਰੀ ਚੋਣ ਕਮਿਸ਼ਨ ਅਤੇ ਰਾਜ ਚੋਣ ਕਮਿਸ਼ਨ ਨੂੰ ਵੀ ਭੇਜੀ ਗਈ ਹੈ, ਵਿੱਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਵਾਉਣ ਅਤੇ ਕਰਜ਼ਾ ਮੁਆਫੀ ਸਮਾਗਮ ਦੀ ਆੜ ਵਿੱਚ ਮੋਗਾ ਵਿਖੇ ਕਾਂਗਰਸ ਪਾਰਟੀ ਦੀ ਸਿਆਸੀ ਰੈਲੀ ਕਰਵਾਉਣ ਵਾਲੇ ਅਧਿਕਾਰੀਆਂ ਖ਼ਿਲਾਫ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਡਾਕਟਰ ਚੀਮਾ ਨੇ ਕਿਹਾ ਕਿ ਰੈਲੀ ਵਾਲੇ ਪੰਡਾਲ ਵਿੱਚ ਮਿਸ਼ਨ-13 ਦੀ ਡੌਂਡੀ ਪਿੱਟਦੇ ਕਾਂਗਰਸ ਪਾਰਟੀ ਦੇ ਬੈਨਰਾਂ ਅਤੇ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਵਾਸਤੇ ਵੋਟਾਂ ਮੰਗਣ ਵਾਲੀਆਂ ਸਿਆਸੀ ਤਕਰੀਰਾਂ ਨੇ ਸਪੱਸ਼ਟ ਕਰ ਦਿੱਤਾ ਕਿ ਇਹ ਇੱਕ ਸਰਕਾਰੀ ਰੈਲੀ ਨਹੀਂ, ਸਗੋਂ ਕਾਂਗਰਸ ਦੀ ਚੋਣ ਰੈਲੀ ਸੀ
ਅਕਾਲੀ ਆਗੂ ਨੇ ਕਿਹਾ ਕਿ ਸਿਰਫ ਇੰਨਾ ਹੀ ਨਹੀਂ, ਯੂਥ ਕਾਂਗਰਸ ਵੱਲੋਂ ਰੈਲੀ ਵਾਲੇ ਪੰਡਾਲ ਵਿੱਚ ਹਰ ਪਾਸੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਬਾਰੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੇ ਬੈਨਰ ਲਗਾਏ ਗਏ ਸਨ ਉਹਨਾਂ ਕਿਹਾ ਕਿ ਇੱਕ ਸਰਕਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਦਫ਼ਤਰ ਦਾ ਨਿਰਾਦਰ ਨਹੀਂ ਕੀਤਾ ਜਾ ਸਕਦਾ ਉਹਨਾਂ ਕਿਹਾ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀ ਧਿਰਾਂ ਖ਼ਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਪੱਤਰ ਵਿਚ ਅੱਗੇ ਕਿਹਾ ਗਿਆ ਹੈ ਕਿ ਰੈਲੀ ਵਾਲੀ ਥਾਂ ਵਾਸਤੇ 100 ਏਕੜ ਰਕਬੇ ਵਿੱਚੋਂ ਕਣਕ ਦੀ ਕੱਚੀ ਫਸਲ ਕਟਵਾਉਣ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਉਹਨਾਂ ਕਿਹਾ ਕਿ ਰੈਲੀ ਵਾਲੀ ਥਾਂ ਉੱਤੇ ਸਟੇਜ ਬਣਾਉਣ, ਭੋਜਨ, ਆਵਾਜਾਈ ਅਤੇ ਮਨੋਰੰਜਨ ਦੇ ਪ੍ਰਬੰਧਾਂ ਲਈ ਸਰਕਾਰੀ ਫੰਡਾਂ ਦੀ ਦੁਰਵਰਤੋਂ ਕੀਤੀ ਗਈ ਹੈ
ਉਹਨਾਂ ਕਿਹਾ ਕਿ ਇਹ ਕਿਸਾਨਾਂ ਅਤੇ ਸਮਾਜ ਦੇ ਦੂਜੇ ਵਰਗਾਂ ਨਾਲ ਇੱਕ ਕੋਝਾ ਮਜ਼ਾਕ ਹੈ, ਕਿਉਂਕਿ ਇਹੀ ਪੈਸਾ ਉਹਨਾਂ ਦੀਆਂ ਵਿੱਤੀ ਤਕਲੀਫਾਂ ਦੂਰ ਕਰਨ ਲਈ ਵੀ ਇਸਤੇਮਾਲ ਕੀਤਾ ਜਾ ਸਕਦਾ ਸੀ ਡਾਕਟਰ ਚੀਮਾ ਨੇ ਚੈੱਕ ਦੇਣ ਲਈ ਸੱਦੇ ਕਿਸਾਨਾਂ ਨਾਲ ਕੀਤੇ ਦੁਰਵਿਵਹਾਰ ਦੀ ਵੀ ਨਿੰਦਾ ਕੀਤੀ, ਜਿਹਨਾਂ ਨੂੰ ਚੈੱਕ ਦੇਣ ਤੋਂ ਪਹਿਲਾਂ ਘੰਟਿਆਂ ਬੱਧੀ ਸਿਆਸੀ ਤਕਰੀਰਾਂ ਸੁਣਨ ਵਾਸਤੇ ਰੋਕ ਕੇ ਰੱਖਿਆ ਗਿਆ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।