ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸੁਖਬੀਰ ਬਾਦਲ ਦੀ ਸੱਜੀ ਬਾਂਹ ਕਹੇ ਜਾਂਦੇ ਬੱਬੀ ਬਾਦਲ ਅਕਾਲੀ ਦਲ (ਟਕਸਾਲੀ) ‘ਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਉਨ੍ਹਾਂ ‘ਤੇ ਗੰਭੀਰ ਦੋਸ਼ ਲਾਏ ਹਨ। ਬ੍ਰਹਮਪੁਰਾ ਨੇ ਕਿਹਾ ਕਿ ਅਕਾਲੀ ਦਲ ਦਾਗਠਨ 1920 ‘ਚ ਹੋਇਆ ਸੀ ਅਤੇ ਇਸ ਪਾਰਟੀ ਨੇ ਬਹੁਤ ਸਾਰੀਆਂ ਕੁਰਬਾਨੀਆਂ ਦਿੱਤੀਆਂ ਹਨ ਪਰ ਜਦੋਂ ਤੋਂ ਸੁਖਬੀਰ ਬਾਦਲ ਇਸ ਦੇ ਪ੍ਰਧਾਨ ਬਣੇ, ਉਸ ਸਮੇਂ ਤੋਂ ਉਨ੍ਹਾਂ ਨੇ ਪਾਰਟੀ ਦਾ ਸੱਤਿਆਨਾਸ਼ ਮਾਰ ਕੇ ਰੱਖ ਦਿੱਤਾ ਅਤੇ ਪਾਰਟੀ ਦਾ ਪੂਰੀ ਤਰ੍ਹਾਂ ਬੇੜਾ ਗਰਕ ਕਰ ਦਿੱਤਾ। ਬ੍ਰਹਮਪੁਰਾ ਨੇ ਕਿਹਾ ਕਿ ਆਪਣੀਆਂ ਚੋਣ ਰੈਲੀਆਂ ਦੌਰਾਨ ਸੁਖਬੀਰ ਨੇ ਗੁਰੂ ਘਰ ਦੇ ਲੰਗਰ ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਗਰੀਬਾਂ ਕੋਲੋਂ ਲੰਗਰ ਖੋਹ ਕੇ ਸੁਖਬੀਰ ਅਜਿਹੀਆਂ ਹਰਕਤਾਂ ਕਰ ਰਹੇ ਹਨ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।