ਮੋਤੀ ਮਹਿਲ ਵਿਖੇ ਕੀਤੀ ਵਿਧਾਇਕਾਂ ਤੇ ਹੋਰ ਆਗੂਆਂ ਨਾਲ ਮੀਟਿੰਗ
ਪਟਿਆਲਾ, ਖੁਸ਼ਵੀਰ ਸਿੰਘ ਤੂਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪਟਿਆਲਾ ਲੋਕ ਸਭਾ ਸੀਟ ਲਈ ਇੱਥੋਂ ਦੇ ਵਿਧਾਇਕਾਂ ਤੇ ਹੋਰ ਆਗੂਆਂ ਨਾਲ ਮੋਤੀ ਮਹਿਲ ਵਿਖੇ ਮੀਟਿੰਗ ਕੀਤੀ ਗਈ ਇਸ ਮੌਕੇ ਮੁੱਖ ਮੰਤਰੀ ਵੱਲੋਂ ਇਨ੍ਹਾਂ ਆਗੂਆਂ ਨੂੰ ਲੋਕ ਸਭਾ ਚੋਣਾਂ ਲਈ ਡਟਣ ਦਾ ਸੱਦਾ ਦਿੱਤਾ ਗਿਆ ਦੱਸਣਯੋਗ ਹੈ ਕਿ ਲੋਕ ਸਭਾ ਹਲਕਾ ਪਟਿਆਲਾ ਸੀਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਲਈ ਵੱਕਾਰੀ ਸੀਟ ਬਣੀ ਹੋਈ ਹੈ ਕਿਉਂਕਿ ਇੱਥੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਧਰਮਪਤਨੀ ਪਰਨੀਤ ਕੌਰ ਦੀ ਉਮੀਦਵਾਰੀ ਲਗਭਗ ਤੈਅ ਹੈ, ਜਿਸ ਕਾਰਨ ਮੁੱਖ ਮੰਤਰੀ ਵੱਲੋਂ ਉਮੀਦਵਾਰ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਨੂੰ ਚੋਣ ਪਿੜ ਲਈ ਡਟ ਜਾਣ ਦਾ ਸੱਦਾ ਦੇ ਦਿੱਤਾ ਮੁੱਖ ਮੰਤਰੀ ਵੱਲੋਂ ਕੀਤੀ ਮੀਟਿੰਗ ਵਿੱਚ ਰਾਜਪੁਰਾ ਤੋਂ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ, ਪਟਿਆਲਾ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ, ਪਟਿਆਲਾ ਸ਼ਹਿਰੀ ਦੇ ਪ੍ਰਧਾਨ ਕੇ. ਕੇ. ਮਲਹੋਤਰਾ ਸਮੇਤ ਹੋਰ ਆਗੂ ਮੌਜੂਦ ਸਨ ਦੱਸਣਯੋਗ ਹੈ ਕਿ ਪਿਛਲੀਆਂ ਲੋਕ ਸਭਾ ਚੋਣਾਂ ‘ਚ ਪਰਨੀਤ ਕੌਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ ਤੇ ਪਰਨੀਤ ਕੌਰ ਨੂੰ ਡਾਕਟਰ ਗਾਂਧੀ ਵੱਲੋਂ ਲਗਭਗ 21 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ ਗਿਆ ਸੀ ਇਸ ਵਾਰ ਵੀ ਡਾ. ਗਾਂਧੀ ਚੋਣ ਮੈਦਾਨ ਵਿੱਚ ਡਟੇ ਹੋਏ ਹਨ, ਜਿਸ ਕਾਰਨ ਮੁੱਖ ਮੰਤਰੀ ਸਮੇਤ ਕਾਂਗਰਸ ਲਈ ਇਹ ਸੀਟ ਵੱਕਾਰੀ ਬਣੀ ਹੋਈ ਹੈ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਲੋਕ ਸਭਾ ਸੀਟ ਤੋਂ ਹਰ ਹੀਲੇ ਜਿੱਤ ਪ੍ਰਾਪਤ ਕਰਨਾ ਚਾਹੁੰਦੇ ਹਨ ਤਾਂ ਜੋ ਪਰਨੀਤ ਕੌਰ ਨੂੰ ਚੌਥੀ ਵਾਰ ਸੰਸਦ ਦੀਆਂ ਪੌੜੀਆਂ ਚੜ੍ਹਾਇਆ ਜਾ ਸਕੇ ਅਮਰਿੰਦਰ ਸਿੰਘ ਵੱਲੋਂ ਅੱਜ ਇੱਥੇ ਹੋਰਨਾਂ ਕਾਂਗਰਸੀ ਆਗੂ ਨਾਲ ਵੀ ਮੀਟਿੰਗ ਕੀਤੀ ਗਈ ਇਸ ਦੌਰਾਨ ਕਾਂਗਰਸੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦਾ ਫੁੱਲਾਂ ਦੇ ਬੁੱਕੇ ਦੇ ਕੇ ਸਵਾਗਤ ਕੀਤਾ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।