ਭਾਜਪਾ ਆਗੂ ਨੇ ਸੀਬੀਆਈ ਦੇ ਸਾਬਕਾ ਡਾਇਰੈਕਟਰ ਆਲੋਕ ਵਰਮਾ ‘ਤੇ ਵੀ ਗੰਭੀਰ ਦੋਸ਼ ਲਾਏ
ਨਵੀਂ ਦਿੱਲੀ, ਏਜੰਸੀ
ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਕੀਲ ਅਜੈ ਅਗਰਵਾਲ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਨੂੰ ਪੱਤਰ ਲਿਖ ਕੇ ਬੋਫੋਰਸ ਘੁਟਾਲੇ ‘ਚ ਅੱਗੇ ਦੀ ਜਾਂਚ ਦੀ ਮੰਗ ਕੀਤੀ ਹੈ ਮੀਡੀਆ ਰਿਪੋਰਟ ਅਨੁਸਾਰ ਅਗਰਵਾਲ ਨੇ ਕਿਹਾ ਕਿ ਮੈਂ ਸੀਬੀਆਈ ਡਾਇਰੈਕਟਰ ਰਿਸ਼ੀ ਕੁਮਾਰ ਸ਼ੁਕਲਾ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਬੋਫੋਰਸ ਘੁਟਾਲੇ ‘ਚ ਅੱਗੇ ਦੀ ਜਾਂਚ ਤੁਰੰਤ ਸ਼ੁਰੂ ਕੀਤੀ ਜਾਵੇ ਇਸ ਘੁਟਾਲੇ ਦੀ ਜਾਂਚ ਕਰਨ ਵਾਲੇ ਨਿੱਜੀ ਜਾਂਚਕਰਤਾ ਮਾਈਕਲ ਹਰਸ਼ਮੈਨ ਨੇ ਇੱਕ ਨਿੱਜੀ ਟੀਵੀ ਚੈਨਲ ‘ਚ ਕਿਹਾ ਕਿ ਉਸ ਕੋਲ ਇਸ ਮਾਮਲੇ ‘ਚ ਦੱਸਣ ਲਈ ਕਾਫੀ ਕੁਝ ਹੈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਕਹਿਣ ‘ਤੇ ਮਾਮਲੇ ‘ਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ ਸੀ ਭਾਜਪਾ ਆਗੂ ਨੇ ਕਿਹਾ, ਕਿ ਮਾਈਕਲ ਨੇ ਇਹ ਵੀ ਦਾਅਵਾ ਕੀਤਾ ਕਿ ਸਾਬਕਾ ਵਿੱਤ ਮੰਤਰੀ ਵੀਪੀ ਸਿੰਘ ਨੇ ਉਸ ਨੂੰ ਇਸ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ ਅਤੇ ਜਾਂਚ ਦੌਰਾਨ ਉਨ੍ਹਾਂ ਪਾਇਆ ਕਿ ਕੁਝ ਖਾਤਿਆਂ ‘ਚ ਲੈਣ-ਦੇਣ ਦਾ ਭੁਗਤਾਨ ਕੀਤਾ ਗਿਆ ਸੀ ।
ਅਗਰਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਸ਼ੁਰੂ ਹੋਣ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਬੇਹੱਦ ਗੁੱਸੇ ਹੋ ਗਏ ਸਨ ਤੇ ਉਨ੍ਹਾਂ ਨੇ ਵੀ. ਪੀ. ਸਿੰਘ ਦਾ ਮੰਤਰਾਲਾ ਬਦਲ ਦਿੱਤਾ ਸੀ ਉਨ੍ਹਾਂ ਕਿਹਾ ਕਿ ਜੇਕਰ ਮਾਈਕਲ ਨੂੰ ਬੁਲਾਇਆ ਜਾਂਦਾ ਹੈ ਤਾਂ ਉਹ ਹੋਰ ਖੁਲਾਸੇ ਕਰ ਸਕਦਾ ਹੈ ਭਾਜਪਾ ਆਗੂ ਨੇ ਸੀਬੀਆਈ ਦੇ ਸਾਬਕਾ ਡਾਇਰੈਕਟਰ ਆਲੋਕ ਵਰਮਾ ‘ਤੇ ਵੀ ਗੰਭੀਰ ਦੋਸ਼ ਲਾਏ ਹਨ ਉਨ੍ਹਾਂ ਦਾਅਵਾ ਕੀਤਾ ਕਿ ਵਰਮਾ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਕਹਿਣ ‘ਤੇ ਮਾਮਲੇ ‘ਚ ਦੇਰੀ ਕਰਨ ਦੀ ਕੋਸ਼ਿਸ਼ ਕੀਤੀ ਸੀ ਭਾਜਪਾ ਆਗੂ ਅਗਰਵਾਲ ਨੇ ਇਸ ਮਾਮਲੇ ‘ਚ ਗਾਂਧੀ ਤੇ ਵਰਮਾ ‘ਤੇ ਮਾਮਲਾ ਦਰਜ ਕਰਨ ਦੀ ਵੀ ਮੰਗ ਕੀਤੀ ਇਸ ਤੋਂ ਪਹਿਲਾਂ ਜਨਵਰੀ ‘ਚ ਸੁਪਰੀਮ ਕੋਰਟ ਨੇ ਬੋਫੋਰਸ ਮਾਮਲੇ ‘ਚ ਅਪੀਲ ਦਰਜ ਕਰਨ ਲਈ ਅਜੈ ਅਗਰਵਾਲ ਦੀ ਸਥਿਤੀ ਜਾਣੀ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।