25 ਮਾਰਚ ਤੱਕ ਹੋਵੇਗੀ ਜਵਾਬ ਤਲਬੀ
ਅਰਸ਼ਦੀਪ ਸੋਨੀ, ਸਾਦਿਕ/ਫਰੀਦਕੋਟ
ਕੋਟਕਪੂਰਾ ਗੋਲੀਕਾਂਡ ਵਿਚ ਐਸਆਈਟੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਮਾਨਯੋਗ ਹਾਈਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਵਿਵਾਦਾਂ ‘ਚ ਘਿਰੇ ਸਾਬਕਾ ਆਈਜੀ ਉਮਰਾਨੰਗਲ ਨੂੰ ਹੁਣ ਪੰਜਾਬ ‘ਤੇ ਹਰਿਆਣਾ ਹਾਈਕੋਰਟ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ ਉਮਰਾਨੰਗਲ ਦੀ ਬਲੈਂਕੇਟ ਬੇਲ ਸਬੰਧੀ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਉਮਰਾਨੰਗਲ ਨੂੰ 25 ਮਾਰਚ ਤੱਕ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ ਜਿਕਰਯੋਗ ਹੈ ਕਿ ਸੰਨ 2015 ਵਿੱਚ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ ‘ਚ ਕੋਟਕਪੂਰਾ ਚੌਕ ‘ਚ ਦਿੱਤੇ ਗਏ ਧਰਨੇ ਦੌਰਾਨ ਧਰਨਕਾਰੀਆਂ ‘ਤੇ ਗੈਸ ਦੇ ਗੋਲੇ ‘ਤੇ ਲਾਠੀਚਾਰਜ ਦੇ ਨਾਲ-ਨਾਲ ਗੋਲੀਆਂ ਕਾਰਨ ਕਈ ਵਿਅਕਤੀ ਫੱਟੜ ਹੋ ਗਏ ਸਨ।
ਇਸ ਗੋਲੀਕਾਂਡ ਮਾਮਲੇ ਸਬੰਧੀ ਅੱੈਸ.ਆਈ.ਟੀ. ਵੱਲੋਂ ਸਿਰਕੱਢ ਅਕਾਲੀ ਆਗੂਆਂ ਤੋਂ ਜਿੱਥੇ ਪੁੱਛਗਿੱਛ ਕੀਤੀ ਗਈ ਸੀ ਉੱਥੇ ਹੀ ਕਈ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਕੋਈ ਵੀ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਦੇ ਹੁਕਮ ਦਿੱਤੇ ਸਨ ਅਦਾਲਤ ਦੇ ਉਕਤ ਹੁਕਮਾਂ ਖਿਲਾਫ ਪੰਜਾਬ ਸਰਕਾਰ ਨੇ ਰਿਕਾਲਿੰਗ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਹਾਈਕੋਰਟ ਨੇ ਉਮਰਾਨੰਗਲ ਨੂੰ ਰਾਹਤ ਦਿੱਤੇ ਜਾਣ ਤੋਂ ਪਹਿਲਾਂ ਉਸ ਦਾ ਪੱਖ ਤੱਕ ਨਹੀਂ ਸੁਣਿਆ ਇਸ ਹਾਲਤ ‘ਚ ਸਰਕਾਰ ਦਾ ਪੱਖ ਸੁਣਿਆ ਜਾਣਾ ਬੇਹੱਦ ਜ਼ਰੂਰੀ ਹੈ ਸਰਕਾਰ ਨੇ ਇਨ੍ਹਾਂ ਹੁਕਮਾਂ ‘ਤੇ ਮੁੜ ਵਿਚਾਰ ਕੀਤੇ ਜਾਣ ਦੀ ਮੰਗ ਮਾਨਯੋਗ ਅਦਾਲਤ ਤੋਂ ਕੀਤੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਮਰਾਨੰਗਲ ਨੂੰ ਨੋਟਿਸ ਜਾਰੀ ਕੀਤਾ ਹੈ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।