6 ਜਣਿਆਂ ਦੀ ਮੌਤ, ਕਈ ਜ਼ਖਮੀ
ਬੀਜਿੰਗ (ਏਜੰਸੀ)। ਮੱਧ ਚੀਨ ਵਿਚ ਸ਼ੁੱਕਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਬੇਕਾਬੂ ਹੋ ਕੇ ਭੀੜ ‘ਚ ਦਾਖਲ ਹੋ ਗਈ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਤੇ 7 ਹੋਰ ਜ਼ਖਮੀ ਹੋ ਗਏ। ਕਾਰ ਦੇ ਡਰਾਈਵਰ ਦੀ ਪੁਲਸ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸਰਕਾਰੀ ਟੀਵੀ ਨੇ ਦੱਸਿਆ ਕਿ ਹੁਬੇਈ ਸੂਬੇ ਦੇ ਜਾਓਯਾਂਗ ਸ਼ਹਿਰ ‘ਚ ਸਵੇਰੇ ਹੋਏ ਇਸ ਹਾਦਸੇ ‘ਚ ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।