ਪੰਜ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਅੱਗੇ ਅੱਜ ਕਿਸਾਨ ਲਾਉਣਗੇ ਜ਼ੇਲ੍ਹ ਭਰੋ ਮੋਰਚੇ

District Collector, Districts, Jail Bharat Morcha, Forward, Farmers,

51-51 ਕਿਸਾਨਾਂ ਦੇ ਜੱਥੇ ਗ੍ਰਿਫਤਾਰੀਆਂ ਲਈ ਕੀਤਾ ਜਾਵੇਗਾ ਪੇਸ਼

ਫਿਰੋਜ਼ਪੁਰ (ਸਤਪਾਲ ਥਿੰਦ ) | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ‘ਚ ਕਿਸਾਨ ਮਜ਼ਦੁਰਾਂ ਦੇ ਸਮੁੱਚੇ ਕਰਜ਼ੇ ਦੀ ਮੁਆਫੀ, ਡਾ. ਸੁਵਾਮੀਨਾਥਨ ਕਮਿਸਨ ਰਿਪੋਰਟ ਲਾਗੂ ਕਰਵਾਉਣ, ਝੋਨੇ ਦੀ ਲੁਵਾਈ 1 ਜੂਨ ਤੋਂ ਕਰਨ ਆਦਿ ਮੰਗਾਂ ਨੂੰ ਲੈ ਕੇ 29 ਮਾਰਚ ਨੂੰ ਫ਼ਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ ਦੇ ਡੀਸੀ ਦਫ਼ਤਰਾਂ ਅੱਗੇ ਜੇਲ ਭਰੋ ਮੋਰਚੇ ਲਾਏ ਜਾ ਰਹੇ ਅਤੇ ਇਨ੍ਹਾਂ ਮੋਰਚਿਆਂ ‘ਚ 51-51 ਕਿਸਾਨਾਂ ਦੇ ਜੱਥੇ ਗ੍ਰਿਫਤਾਰੀਆਂ ਲਈ ਪੇਸ਼ ਕੀਤੇ ਜਾਣਗੇ ਇਸ ਸਬੰਧੀ ਜਾਣਕਾਰੀ ਦਿੰਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਦੱਸਿਆ ਕਿ ਮੋਰਚੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਉਨ੍ਹਾਂ ਦੱਸਿਆ ਕਿ ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਦੀ ਮੁਆਫ਼ੀ, ਡਾ. ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਬੈਂਕਾਂ ਵੱਲੋਂ ਲਏ ਖਾਲੀ ਚੈਕ ਵਾਪਸ ਲੈਣ, ਝੋਨੇ ਦੀ ਲਵਾਈ 1 ਜੂਨ ਤੋਂ ਕਰਨੀ, ਅਬਾਦਕਾਰਾਂ ਦੇ ਪੱਕੇ ਮਾਲਕੀ ਹੱਕ ਲੈਣ, ਗੰਨੇ ਦਾ ਬਕਾਇਆ ਜਾਰੀ ਕਰਵਾਉਣ ਆਦਿ ਮਸਲਿਆਂ ਨੂੰ ਲੈ ਕੇ ਇਹ ਮੋਰਚਾ ਸ਼ੁਰੂ ਕੀਤਾ ਜਾ ਰਿਹਾ ਹੈ ਕਿਸਾਨ ਆਗੂਆਂ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੇ ਹੈਡਕੁਆਟਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ ਹਜ਼ਾਰਾਂ ਕਿਸਾਨ, ਮਜ਼ਦੂਰ, ਬੀਬੀਆਂ ਆਪਣੇ ਨਾਲ ਰਸਦ ਪਾਣੀ ਲੈ ਕੇ ਪੂਰੇ ਉਤਸ਼ਾਹ ਨਾਲ ਆਪਣੀਆਂ ਅੱਖਾਂ ‘ਚ ਗੁੱਸੇ ਦੇ ਅੰਗਾਰੇ ਲੈ ਕੇ ਸ਼ਾਮਲ ਹੋਣਗੇ ਤੇ ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ 51-51 ਸਿੰਘਾਂ ਦਾ ਜੱਥਾ ਗ੍ਰਿਫ਼ਤਾਰੀਆਂ ਲਈ ਪੇਸ਼ ਕਰਨਗੇ ਕਿਸਾਨ ਆਗੂਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜੱਥੇ ਗ੍ਰਿਫ਼ਤਾਰ ਕਰਨ ਤੋਂ ਨਾਂਹ ਕੀਤੀ ਗਈ ਜਾਂ ਮਸਲੇ ਹੱਲ ਨਾ ਕੀਤੇ ਗਏ ਤਾਂ 30 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਦੇ ਘੇਰਾਓ ਕੀਤੇ ਜਾਣਗੇ ਅਤੇ ਜੇਕਰ ਸਰਕਾਰ ਫਿਰ ਵੀ ਟੱਸ ਤੋਂ ਮੱਸ ਨਾ ਹੋਈ ਤਾਂ 31 ਮਾਰਚ ਨੂੰ ਮੁੱਖ ਰੇਲ ਮਾਰਗ ਜਾਮ ਕਰ ਦਿੱਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਤੇ ਕੇਂਦਰ ਸਰਕਾਰ ਦੀ ਹੋਵੇਗੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।