ਵਿਰੋਧੀਆਂ ਦਾ ਨਿਸ਼ਾਨਾ ਸਿੱਧਾ ਭਗਵੰਤ ਮਾਨ ‘ਤੇ
ਸੰਗਰੂਰ (ਗੁਰਪ੍ਰੀਤ ਸਿੰਘ) | 2014 ਵਿੱਚ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਵੋਟਾਂ ਹਾਸਲ ਕਰਕੇ ਲੋਕ ਸਭਾ ਸੰਗਰੂਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਭਗਵੰਤ ਮਾਨ ਲਈ ਇਸ ਵਾਰ ਚੋਣਾਂ ਵਿੱਚ ਜਿੱਤ ਹਾਸਲ ਕਰਨੀ ਏਨੀ ਆਸਾਨ ਨਹੀਂ ਹੋਵੇਗੀ ਕਿਉਂਕਿ ਇਸ ਵਾਰ ਦੇ ਹਾਲਾਤ ਬਿਲਕੁਲ ਹੀ ਬਦਲ ਚੁਕੇ ਹਨ ਸਾਰੀਆਂ ਸਿਆਸੀ ਪਾਰਟੀਆਂ ਭਗਵੰਤ ਮਾਨ ਵਿਰੁੱਧ ਆਪਣੇ ਹਥਿਆਰ ਤਿੱਖੇ ਕਰਨ ਲੱਗੀਆਂ ਹੋਈਆਂ ਹਨ
2014 ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਨਵੀਂ ਪਾਰਟੀ ਹੋਣ ਕਾਰਨ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲਹਿਰ ਬਣੀ ਹੋਈ ਸੀ, ਜਿਸ ਦਾ ਖ਼ਾਸ ਕਰਕੇ ਮਾਲਵਾ ‘ਚ ਬਹੁਤ ਹੀ ਜ਼ਿਆਦਾ ਪ੍ਰਭਾਵ ਵੇਖਣ ਨੂੰ ਮਿਲਿਆ ਤੇ ਮਾਲਵੇ ਵਿੱਚੋਂ ਚਾਰ ਲੋਕ ਸਭਾ ਸੀਟਾਂ ਪਟਿਆਲਾ, ਫਤਹਿਗੜ੍ਹ ਸਾਹਿਬ, ਸੰਗਰੂਰ ਤੇ ਫਰੀਦਕੋਟ ਵਿੱਚ ਧੜੱਲੇਦਾਰ ਜਿੱਤ ਹਾਸਲ ਕੀਤੀ, ਉੱਥੇ ਲੁਧਿਆਣਾ ‘ਚ ਵੀ ਪਾਰਟੀ ਨੇ ਬੇਜੋੜ ਪ੍ਰਦਰਸ਼ਨ ਕੀਤਾ ਤੇ ਉਪ ਜੇਤੂ ਰਹੀ ਸੀ ਪੂਰੇ ਪੰਜਾਬ ‘ਚੋਂ 30 ਫੀਸਦੀ ਦੇ ਕਰੀਬ ਵੋਟਾਂ ਹਾਸਲ ਕੀਤੀਆਂ ਸੀ ਭਗਵੰਤ ਮਾਨ ਨੇ ਇਨ੍ਹਾਂ ਸਾਰੇ ਚੁਣੇ ਸੰਸਦ ਮੈਂਬਰਾਂ ਵਿੱਚੋਂ 2 ਲੱਖ 11 ਹਜ਼ਾਰ ਤੋਂ ਜ਼ਿਆਦਾ ਵੋਟਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਦਿਮਾਗ ਕਹੇ ਜਾਂਦੇ ਸੁਖਦੇਵ ਸਿੰਘ ਢੀਂਡਸਾ ਨੂੰ ਹਾਰ ਦਿੱਤਾ ਸੀ ਭਗਵੰਤ ਮਾਨ ਨੇ ਲਹਿਰਾਗਾਗਾ ਨੂੰ ਛੱਡ ਕੇ ਸਾਰੇ ਵਿਧਾਨ ਸਭਾ ਹਲਕਿਆਂ ਜਿਨ੍ਹਾਂ ‘ਚ ਸੰਗਰੂਰ, ਮਾਲੇਰਕੋਟਲਾ, ਧੂਰੀ, ਸੁਨਾਮ, ਦਿੜ੍ਹਬਾ, ਬਰਨਾਲਾ, ਮਹਿਲ ਕਲਾਂ ਤੇ ਭਦੌੜ ਵਿੱਚ ਢੀਂਡਸਾ ਤੇ ਸਿੰਗਲਾ ਨੂੰ ਬੁਰੀ ਤਰ੍ਹਾਂ ਪਛਾੜ ਦਿੱਤਾ ਸੀ ਤੇ ਹੈਰਾਨੀਜਨਕ ਨਤੀਜੇ ਦਿੱਤੇ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।