ਅਕਾਲੀਆਂ ਕਿਹਾ, ਸਾਨੂੰ ਨਹੀਂ ਕੋਈ ਇਤਰਾਜ਼
ਸੱਚ ਕਹੂੰ ਨਿਊਜ਼, ਜਲੰਧਰ
ਲੋਕ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਡੇਰਾ ਬਿਆਸ ਜਾਣ ਤੋਂ ਬਾਅਦ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਡੇਰਾ ਬਿਆਸ ਪੁੱਜੇ। ਇਹ ਖਬਰ ਅੱਜ ਸਾਰਾ ਦਿਨ ਚਰਚਾ ਦਾ ਵਿਸ਼ਾ ਬਣੀ ਰਹੀ ਓਧਰ ਸ਼੍ਰੋਮਣੀ ਅਕਾਲੀ ਦਲ ਨੇ ਅਮਰਿੰਦਰ ਸਿੰਘ ਦੇ ਬਿਆਸ ਦੌਰੇ ‘ਤੇ ਕਿਸੇ ਤਰ੍ਹਾਂ ਦਾ ਇਤਰਾਜ਼ ਪ੍ਰਗਟ ਕਰਨ ਤੋਂ ਨਾਂਹ ਕੀਤੀ ਹੈ। ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਹਰ ਕਿਸੇ ਨੂੰ ਵੋਟਾਂ ਮੰਗਣ ਦਾ ਅਧਿਕਾਰ ਹੈ। ਇਸ ਵਾਸਤੇ ਕੋਈ ਵੀ ਆਗੂ ਕਿਤੇ ਵੀ ਜਾਣ ਦਾ ਅਧਿਕਾਰ ਹੈ ਜ਼ਿਕਰਯੋਗ ਹੈ ਕਿ ਪਿਛਲੀ ਵਿਧਾਨ ਸਭਾ ਚੋਣਾਂ ਵੱਲੋਂ ਵੀ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਡੇਰਾ ਬਿਆਸ ਪੁੱਜੇ ਸਨ। ਦੱਸਣਯੋਗ ਹੈ ਕਿ ਪੰਜਾਬ ‘ਚ ਲੋਕ ਸਭਾ ਚੋਣਾਂ ਦਾ ਪਿੜ ਭਖਦਾ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜ ਉਮੀਦਵਾਰਾਂ ਅਤੇ ਕਾਂਗਰਸ ਵੱਲੋਂ ਛੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਓਧਰ ਸੰਗਰੂਰ ਸੀਟ ‘ਤੇ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਵੀ ਪੂਰੇ ਜ਼ੋਰ-ਸ਼ੋਰ ਨਾਲ ਲੱਗੇ ਹੋਏ ਹਨ ਕੁਝ ਹੋਰ ਨਵੀਂਆਂ ਪਾਰਟੀਆਂ ਨਵੀਂਆਂ ਸਰਗਰਮੀਆਂ ਵੀ ਵੇਖਣ ਨੂੰ ਮਿਲ ਰਹੀਆਂ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।