ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਚੌਧਰੀ ਨੰਦ ਲਾਲ ਦਾ ਦਿਹਾਂਤ

Senior , leader, Chaudhary Nand Lal

ਨਵਾਂ ਸ਼ਹਿਰ। ਪੰਜਾਬ ਦੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਚੌਧਰੀ ਨੰਦ ਲਾਲ ਦਾ ਦਿਹਾਂਤ ਹੋ ਗਿਆ ਹੈ। 74 ਸਾਲ ਦੇ ਚੌਧਰੀ ਨੰਦ ਲਾਲ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੌਧਰੀ ਨੰਦ ਲਾਲ ਪਿਛਲੇ ਕੁਝ ਸਮੇਂ ਤੋਂ ਬੀਮਾਰ ਸਨ ਅਤੇ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਸਨ, ਜਿੱਥੇ ਸਵੇਰੇ 7 ਵਜੇ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਚੌਧਰੀ ਨੰਦ ਲਾਲ ਬਲਾਚੌਰ ਤੋਂ 4 ਵਾਰ ਵਿਧਾਇਕ ਰਹਿ ਚੁੱਕੇ ਸਨ ਤੇ ਬਹੁਤ ਹੀ ਨੇਕ ਦਿਲ ਇਨਸਾਨ ਸਨ ਤੇ ਮਿਲਾਪੜੇ  ਸੁਭਾਅ ਦੇ ਮਾਲਕ ਅਤੇ ਆਪਣੇ ਹਲਕੇ ਦੇ ਲੋਕਾਂ ‘ਚ ਹਰਮਨ ਪਿਆਰੇ ਆਗੂ ਸਨ। ਡਾ.ਚੀਮਾ ਨੇ ਦੱਸਿਆ ਕਿ ਸਸਕਾਰ ਲਈ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰ ਧਿਆਨੀ ਜ਼ਿਲਾ ਨਵਾਂ-ਸ਼ਹਿਰ ਵਿਖੇ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਚੌਧਰੀ ਨੰਦ ਲਾਲ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।