ਸਾਡੇ ਨਾਲ ਸ਼ਾਮਲ

Follow us

20.5 C
Chandigarh
Friday, February 27, 2026
More
    Home Breaking News ਸ਼ਰਨਜੀਤ ਸਿੰਘ ਜ...

    ਸ਼ਰਨਜੀਤ ਸਿੰਘ ਜੋਗੀਪੁਰ ਹੋਏ ਅਕਾਲੀ ਦਲ ‘ਚ ਸ਼ਾਮਲ

    ਪਟਿਆਲਾ । ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਮੁੱਖ ਸੁਖਬੀਰ ਬਾਦਲ ਅੱਜ ਪਟਿਆਲਾ ਤੋਂ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਨਿਵਾਸ ‘ਤੇ ਪਹੁੰਚੇ ਅਤੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਨਾਲ ਮੁਲਾਕਾਤ ਦੇ ਬਾਅਦ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਕਾਲੀ ਦਲ ‘ਚ ਸ਼ਾਮਲ ਹੋਏ ਸ਼ਰਨਜੀਤ ਸਿੰਘ ਜੋਗੀਪੁਰ ਦਾ ਪਾਰਟੀ ‘ਚ ਸ਼ਾਮਲ ਕਰਕੇ ਸੁਆਗਤ ਸ਼ਾਮਲ ਕੀਤਾ। ਇਸ ਦੌਰਾਨ ਲੋਕ ਸਭਾ ਚੋਣਾਂ ‘ਤੇ ਪੁੱਛੇ ਗਏ ਸਵਾਲ ‘ਤੇ ਉਨ੍ਹਾਂ ਨੇ ਕਿਹਾ ਕਿ ਮੁਕਾਬਲਾ ਪਟਿਆਲਾ ਸੀਟ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਅਤੇ ਅਕਾਲੀ ਦਲ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ‘ਚ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਕਾਂਗਰਸ ‘ਤੇ ਨਿਸ਼ਾਨਾ ਵਿਨ੍ਹੰਦੇ ਹੋਏ ਕਿਹਾ ਕਿ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦਾ ਕੋਈ ਵਿਕਾਸ ਨਹੀਂ ਕੀਤਾ। ਇਸ ਲਈ ਲੋਕ ਕਾਂਗਰਸ ਨੂੰ ਨਾਕਾਰ ਚੁੱਕੇ ਹਨ।

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here