ਬਠਿੰਡਾ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਖਹਿਰਾ ਅਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣ ਕਰਨ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬਠਿੰਡਾ ਵਿਚ ਸੁਖਪਾਲ ਖਹਿਰਾ ਦੇ ਪੋਸਟਰ ਬੱਸ ਸਟੈਂਡ, ਕੰਧਾਂ ਅਤੇ ਸਰਕਾਰੀ ਬਿਲਡਿੰਗਾਂ ‘ਤੇ ਲਗਾਏ ਗਏ ਹਨ, ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਥੇ ਹੀ ਰਾਜਾ ਵੜਿੰਗ ਵੱਲੋਂ 2 ਦਿਨ ਪਹਿਲਾਂ ਪਿੰਡ ਬਾਦਲ ਵਿਚ ਕਿਸੇ ਦੇ ਘਰ ਖਾਣਾ ਖਾ ਕੇ ਉਨ੍ਹਾਂ ਨੂੰ 5000 ਰੁਪਏ ਦਿੱਤੇ ਗਏ ਸਨ। ਚੋਣ ਜ਼ਾਬਤੇ ਦੌਰਾਨ ਕਿਸੇ ਨੂੰ ਪੈਸੇ ਦੇਣਾ ਸਿੱਧੇ ਤੌਰ ‘ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਹੀ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਦੋਵਾਂ ਨੂੰ ਨੋਟਿਸ ਭੇਜਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।