1984 ਦੰਗੇ : ਸੁਪਰੀਮ ਕੋਰਟ ਨੇ ਕੀਤਾ 9 ਲੋਕਾਂ ਨੂੰ ਬਰੀ

1984, Riots, Supreme Court, Acquits

ਨਵੀਂ ਦਿੱਲੀ। ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਾ ਮਾਮਲੇ ‘ਚ 9 ਲੋਕਾਂ ਨੂੰ ਬਰੀ ਕਰ ਦਿੱਤਾ ਹੈ। ਇਨ੍ਹਾਂ ਨੂੰ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ‘ਚ ਅੱਗਜਨੀ ਅਤੇ ਦੰਗਾ ਭੜਕਾਉਣ ਦੇ ਮਾਮਲੇ ‘ਚ ਹੇਠਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਨਵੰਬਰ 2018 ‘ਚ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਹੁਣ ਸੁਪਰੀਮ ਕੋਰਟ ਨੇ ਇਨ੍ਹਾਂ ਨੂੰ ਰਿਹਾਅ ਕਰਦੇ ਹੋਏ ਕਿਹਾ ਕਿ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਹਨ। ਕੋਈ ਗਵਾਹ ਇਨ੍ਹਾਂ ਦੀ ਸਿੱਧੇ ਤੌਰ ‘ਤੇ ਪਛਾਣ ਨਹੀਂ ਕਰ ਸਕਿਆ। ਦਰਅਸਲ ਕਰੀਬ 34 ਸਾਲ ਪਹਿਲਾਂ 1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ‘ਚ ਸਿੱਖ ਵਿਰੋਧੀ ਦੰਗੇ ਹੋਏ ਸਨ। ਇਸ ਮਾਮਲੇ ‘ਚ ਦਿੱਲੀ ਦੀ ਕੜਕੜਡੂਮਾ ਕੋਰਟ ਨੇ ਦੰਗਾ ਭੜਕਾਉਣ ਅਤੇ ਘਰਾਂ ਨੂੰ ਸਾੜਨ ਦੇ ਦੋਸ਼ ‘ਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਬਾਅਦ ਮਾਮਲੇ ਦੀ ਅਪੀਲ ਦਿੱਲੀ ਹਾਈ ਕੋਰਟ ‘ਚ ਗਈ। ਮਾਮਲੇ ‘ਚ ਸੁਣਵਾਈ ਕਰਨ ਤੋਂ ਬਾਅਦ ਦਿੱਲੀ ਹਾਈ ਕੋਰਟ ਨੇ ਇਨ੍ਹਾਂ ਨੂੰ ਦੋਸ਼ੀ ਪਾਇਆ ਅਤੇ ਸਜ਼ਾ ਬਰਕਰਾਰ ਰੱਖੀ। ਇਸ ਤੋਂ ਬਾਅਦ ਮਾਮਲੇ ਦੀ ਅਪੀਲ ਸੁਪਰੀਮ ਕੋਰਟ ‘ਚ ਕੀਤੀ ਗਈ ਅਤੇ ਕੋਰਟ ਨੇ ਇਨ੍ਹਾਂ ਵਿਰੁੱਧ ਕੋਈ ਸਬੂਤ ਨਹੀਂ ਪਾਇਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।