ਸ੍ਰੀ ਆਨੰਦਪੁਰ ਸਾਹਿਬ : ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਸੰਸਦੀ ਸੀਟ ‘ਤੇ ਚੋਣ ਮੈਦਾਨ ਵਿਚ ਉਤਾਰੇ ਗਏ ਨਰਿੰਦਰ ਸਿੰਘ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਰੱਦ ਕਰ ਦਿੱਤੀ ਹੈ। ਹੁਣ ਨਰਿੰਦਰ ਸ਼ੇਰਗਿੱਲ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਨਹੀਂ ਲੜ ਸਕਣਗੇ। ਹਾਲਾਂਕਿ ਸ਼ੇਰਗਿੱਲ ਨੇ ਚੋਣ ਕਮਿਸ਼ਨ ਦੇ ਇਸ ਫੈਸਲੇ ਖਿਲਾਫ ਹਾਈਕੋਰਟ ਜਾਣ ਦੀ ਗੱਲ ਆਖੀ ਹੈ। ਚੋਣ ਕਮਿਸ਼ਨ ਅਨੁਸਾਰ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਜ਼ਿਲਾ ਮੋਹਾਲੀ ਤੋਂ 2017 ਵਿਚ ਵਿਧਾਨ ਸਭਾ ਚੋਣਾਂ ਲੜੀਆਂ ਗਈਆਂ ਸਨ, ਜਿਸ ਵਿਚ ਉਨ੍ਹਾਂ ਨੇ ਖ਼ਰਚੇ ਦਾ ਵੇਰਵਾ ਚੋਣ ਕਮਿਸ਼ਨ ਨੂੰ ਨਹੀਂ ਦਿੱਤਾ ਸੀ, ਜਿਸ ਦੇ ਚੱਲਦੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੋਣ ਕਮਿਸ਼ਨ ਨੇ ਚੋਣ ਲੜਨ ਤੋਂ ਡਿਸਕੁਆਲੀਫਾਈ ਕੀਤਾ ਗਿਆ ਹੈ। ਜ਼ਿਲਾ ਚੋਣ ਅਧਿਕਾਰੀ ਰੂਪਨਗਰ ਵੱਲੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚਾਰ ਵਜੇ ਤੱਕ ਦਾ ਟਾਈਮ ਦਿੱਤਾ ਗਿਆ ਸੀ ਆਪਣਾ ਪੱਖ ਰੱਖਣ ਲਈ ਪਰ ਉਹ ਆਪਣਾ ਪੱਖ ਅਤੇ ਦਸਤਾਵੇਜ਼ ਪੇਸ਼ ਨਹੀਂ ਕਰ ਸਕੇ। ਉਮੀਦਵਾਰੀ ਰੱਦ ਹੋਣ ਤੋਂ ਬਾਅਦ ਨਰਿੰਦਰ ਸਿੰਘ ਸ਼ੇਰਗਿੱਲ ਪੰਜਾਬ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਅਰਜ਼ੀ ਲਾਈ ਹੈ। ਹੁਣ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਆਪਣਾ ਪੱਖ ਲਈ 2 ਮਈ ਸਵੇਰੇ 11 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਨਰਿੰਦਰ ਸਿੰਘ ਸ਼ੇਰਗਿੱਲ ਦੀ ਉਮੀਦਵਾਰੀ ਹੋਣ ਤੋਂ ਬਾਅਦ ਉਨ੍ਹਾਂ ਦੇ ਪਿਤਾ ਵੱਲੋਂ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕਰਵਾਏ ਗਏ ਸਨ ਅਤੇ ਕਿਆਸ ਹਨ ਕਿ ਹੁਣ ਉਹ ਹੀ ਇਥੋਂ ਚੋਣ ਲੜਨਗੇ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।