ਫਰੀਦਕੋਟ/ਮੋਗਾ । ਆਪਣਾ ਸਮਾਜ ਪਾਰਟੀ ਦੇ ਫਰੀਦਕੋਟ ਤੋਂ ਉਮੀਦਵਾਰ ਸਵਰਨ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ ਕਿ ਮੁਹੰਮਦ ਸਦੀਕ ਕੋਲ ਇਕ ਓ.ਬੀ.ਸੀ. ਅਤੇ ਏ.ਸੀ. ਦਾ ਵੱਖ-ਵੱਖ ਸਰਟੀਫਿਕੇਟ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਇਸ ਸਬੰਧੀ ਆਰ.ਓ. ਫਰੀਦਕੋਟ ਨੇ ਉਨ੍ਹਾਂ ਦੀ ਸ਼ਿਕਾਇਤ ਨਹੀਂ ਸੁਣੀ, ਜਿਸ ਕਾਰਨ ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਦੱਸਣਯੋਗ ਹੈ ਕਿ 2012 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਦੀਕ ਜਦੋਂ ਭਦੌੜ ਹਲਕੇ ਤੋਂ ਵਿਧਾਇਕ ਚੁਣੇ ਗਏ ਸੀ ਤਾਂ ਉਨ੍ਹਾਂ ਦੀ ਜਾਤੀ ਦੇ ਵਿਵਾਦ ਨੇ ਸਿਆਸੀ ਰੂਪ ਲੈ ਲਿਆ ਸੀ ਅਤੇ ਆਖਿਰਕਾਰ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਸੀ। ਦੂਜੇ ਪਾਸੇ ਸਵਰਨ ਸਿੰਘ ਨੇ ਦੋਸ਼ ਲਾਇਆ ਹੈ ਕਿ ਪੰਜਾਬ ਡੈਮੋਕ੍ਰਟਿਕ ਅਲਾਇੰਸ ਦੇ ਫਰੀਦਕੋਟ ਤੋਂ ਉਮੀਦਵਾਰ ਮਾਸਟਰ ਬਲਦੇਵ ਸਿੰਘ ਨੇ ਆਪਣੀ ਵਿਧਾਇਕੀ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਅਤੇ ਪੰਜਾਬ ਏਕਤਾ ਪਾਰਟੀ ‘ਚ ਸ਼ਾਮਲ ਹੋ ਗਏ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।