ਲਾਹੌਰ ‘ਚ ਧਮਾਕੇ ਨਾਲ 9 ਦੀ ਮੌਤ, 24 ਜ਼ਖਮੀ
ਇਸਲਾਮਾਬਾਦ (ਏਜੰਸੀ)। ਪਾਕਿਸਤਾਨ ਦੇ ਲਾਹੌਰ ਸ਼ਹਿਰ ‘ਚ ਬੁੱਧਵਾਰ ਨੂੰ ਇਕ ਬੰਬ ਧਮਾਕਾ ਹੋਇਆ। ਇਹ ਧਮਾਕਾ ਲਾਹੌਰ ਦੇ ਮਸ਼ਹੂਰ ਧਾਰਮਿਕ ਸਥਾਨ ਦਾਤਾ ਦਰਬਾਰ ਦੇ ਬਾਹਰ ਹੋਇਆ। ਇਸ ਧਮਾਕੇ ‘ਚ 9 ਜਣਿਆਂ ਦੇ ਮਾਰੇ ਜਾਣ ਅਤੇ 24 ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ‘ਚੋਂ 4 ਦੀ ਹਾਲਤ ਗੰਭੀਰ ਹੈ। ਮਰਨ ਵਾਲਿਆਂ ਵਿਚ ਐਲੀਟ ਫੋਰਸ ਦੇ ਤਿੰਨ ਜਵਾਨ ਅਤੇ ਇਕ ਨਾਗਰਿਕ ਸ਼ਾਮਲ ਹੈ। ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਧਮਾਕੇ ਵਿਚ ਪੁਲਿਸ ਦੀ ਇਕ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ। ਹਾਲਾਂਕਿ ਧਮਾਕੇ ਦੇ ਕਾਰਨਾਂ ਬਾਰੇ ਪਤਾ ਨਹੀਂ ਚੱਲ ਸਕਿਆ। (ਲਾਹੌਰ ‘ਚ ਧਮਾਕੇ)
ਧਮਾਕੇ ਤੋਂ ਬਾਅਦ ਆਵਾਜਾਈ ਬੰਦ ਕਰ ਕੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਇਸ ਘਟਨਾ ਦੀ ਸਖਤ ਨਿੰਦਾ ਕੀਤੀ ਹੈ ਅਤੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ। ਪੀ.ਐੱਮ. ਇਮਰਾਨ ਨੇ ਮਾਰੇ ਗਏ ਅਤੇ ਜ਼ਖਮੀ ਹੋਏ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।